ਮਲੌਦ, 11 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਗਰੰਟੀਆਂ ਤੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਕੰਮ ਕਹਿਣ ਨਾਲੋਂ ਕਿਤੇ ਵਧ ਕੇ ਕੀਤੇ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਨੇ ਕਰਦਿਆਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਾਨਦਾਰ ਕੰਮਾਂ ਅੱਗੇ ਵਿਰੋਧੀ ਪਾਰਟੀਆਂ ਬੇਵੱਸ ਹੋ ਕੇ ਕੂੜ ਪ੍ਰਚਾਰ ਕਰਨ ਵਿਚ ਲੱਗੀਆਂ ਹੋਈਆਂ ਹਨ | ਐਡਵੋਕੇਟ ਕੂਹਲੀ ਨੇ ਕਿਹਾ ਕਿ ਅÏਰਤਾਂ ਦੇ ਮਾਣ ਸਨਮਾਨ ਵਿਚ ਕੀਤੇ ਐਲਾਨ ਤੋਂ ਘਬਰਾ ਕੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਨਾਰੀ ਸ਼ਕਤੀ ਖ਼ਿਲਾਫ਼ ਆਪਣੀ ਸ਼ਬਦਾਵਲੀ ਦੀ ਵਰਤੋਂ ਕਰਕੇ ਦਰਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਲਈ ਉਹ ਕੰਮ ਚਾਰ ਸਾਲਾਂ ਵਿਚ ਕਰ ਦਿੱਤੇ ਜੋ ਪਿਛਲੀਆਂ ਸਰਕਾਰਾਂ ਸੱਤ ਦਹਾਕਿਆਂ ਦੇ ਲੰਮੇ ਸਮੇਂ ਵਿਚ ਨਹੀਂ ਕਰ ਸਕੀਆਂ |