ਚੌਕੀਮਾਨ, 11 ਮਾਰਚ (ਤੇਜਿੰਦਰ ਸਿੰਘ ਚੱਢਾ)-ਸੰਤ ਬਾਬਾ ਊਦੈ ਰਾਮ ਕੁਟੀਆ ਪਿੰਡ ਹਾਂਸ ਕਲਾਂ ਵਿਖੇ ਸੰਤ ਬਾਬਾ ਊਦੈ ਰਾਮ ਕੁਟੀਆ ਦੀ ਪ੍ਰਬੰਧਕੀ ਕਮੇਟੀ, ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼, ਸਮੂਹ ਨਗਰ ਨਿਵਾਸੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਊਦੈ ਰਾਮ ਜੀ ਦੀ ਸਹਲਾਨਾ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਤੇ ਪਤਵੰਤੇ ਸੱਜਣਾਂ ਨੇ ਦੱਸਿਆ ਕਿ 14 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣਗੇ ਜਿੰਨ੍ਹਾਂ ਦੇ ਭੋਗ ਮਿਤੀ 16 ਮਾਰਚ 2026 ਦਿਨ ਸੋਮਵਾਰ ਨੂੰ ਪਾਏ ਜਾਣਗੇ ਤੇ ਭੋਗ ਪੈਣ ਉਪਰੰਤ ਪੰਥ ਦੇ ਪ੍ਰਸਿੱਧ ਕਵੀਸ਼ਰੀ ਤੇ ਢਾਡੀ ਜੱਥੇ ਗੁਰੂ ਇਤਿਹਾਸ ਸੁਣਾਕੇ ਸੰਗਤਾਂ ਨੂੰ ਨਿਹਾਲ ਕਰਨਗੇ |