23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 15 ਨੂੰ

Ad Position 21
No active advertisement
ਅਜੀਤ ਡੈਸਕ 12-03-2026
ਭੂੰਦੜੀ, 11 ਮਾਰਚ (ਕੁਲਦੀਪ ਸਿੰਘ ਮਾਨ)-ਪਿੰਡ ਭੈਣੀ ਅਰਾਈਆਂ ਵਿਖੇ ਸਵ: ਕੋਮਲ ਸਿੰਘ ਦੇ ਪਰਿਵਾਰ ਵਲੋਂ ਮਾਨਵਤਾ ਦੀ ਸੇਵਾ ਤਹਿਤ 15 ਮਾਰਚ ਨੂੰ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਗਗਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਸਟੇਟ ਐਵਾਰਡੀ ਡਾ. ਰਮੇਸ਼ (ਐੱਮ.ਡੀ., ਸੁਪਰ ਸਪੈਸ਼ਲਿਟੀ ਆਈ ਐਂਡ ਲੇਜ਼ਰ ਸੈਂਟਰ) ਅਤੇ ਉਨ੍ਹਾਂ ਦੇ ਸਪੁੱਤਰ ਡਾ. ਆਕਰਸ਼ਨ ਮਹਿਤਾ ਮਰੀਜ਼ਾਂ ਦੀ ਜਾਂਚ ਕਰਨਗੇ | ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਦੇ ਬਿਨਾਂ ਟਾਂਕੇ ਤੋਂ ਮੁਫ਼ਤ ਲੈਂਜ਼ ਪਾਏ ਜਾਣਗੇ | ਕੈਂਪ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ | ਉਨ੍ਹਾਂ ਮਰੀਜ਼ਾਂ ਨੂੰ ਆਪਣਾ ਆਧਾਰ ਕਾਰਡ ਨਾਲ ਲਿਆਉਣ ਦੀ ਅਪੀਲ ਕੀਤੀ | ਇਸ ਮੌਕੇ ਮਰੀਜ਼ਾਂ ਲਈ ਲੰਗਰ ਅਤੇ ਚਾਹ-ਪਾਣੀ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਕਰਵਾਏ ਜਾਣ ਵਾਲੇ ਸਮਾਗਮ ਸੰਬੰਧੀ ਮੀਟਿੰਗ ਅਗਲੀ ਖ਼ਬਰ ਬਾਬਾ ਊਦੈ ਰਾਮ ਦੀ ਬਰਸੀ ਨੂੰ ਸਮਰਪਿਤ ਸਮਾਗਮ 14 ਤੋਂ
Ad Position 24