ਜਗਰਾਉਂ, 11 ਮਾਰਚ (ਵਿਨੋਦ ਕੁਮਾਰ)-ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ ਦੇ ਬੱਚਿਆਂ ਨੇ ਸਿਲਵਰ ਜ਼ੋਨ ਫਾਊੁਾਡੇਸ਼ਨ ਵਲੋਂ ਕਰਵਾਏ ਉਲੰਪਿਡ ਮੁਕਾਬਲਿਆਂ ਵਿਚ ਬਹੁਤ ਹੀ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ | ਸਿਲਵਰ ਜ਼ੋਨ ਸੰਸਥਾ ਵਲੋਂ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਦੇ ਪ੍ਰਦਰਸ਼ਨ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਕਮਜ਼ੋਰੀਆਂ ਅਤੇ ਮਜ਼ਬੂਤੀਆਂ ਨੂੰ ਦਰਸਾਇਆ ਜਾਂਦਾ ਹੈ | ਇੰਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸ਼੍ਰੇਣੀਆਂ ਦੇ ਅੰਤਰਗਤ ਬੱਚਿਆਂ ਨੇ ਭਾਗ ਲਿਆ ਅਤੇ ਅੰਗਰੇਜ਼ੀ ਅਤੇ ਹਿਸਾਬ ਸ੍ਰੇਣੀ ਦੇ ਮੁਕਾਬਲਿਆਂ ਦੌਰਾਨ ਸਕੂਲ ਦੇ ਅਨੇਕਾਂ ਬੱਚਿਆਂ ਨੇ ਪੁਜੀਸ਼ਨਾਂ ਹਾਸਲ ਕਰਦਿਆਂ ਨਕਦ ਇਨਾਮ ਰਾਸ਼ੀ ਪ੍ਰਾਪਤ ਕੀਤੀ | ਸਕੂਲ ਦੇ ਪਿ੍ੰਸੀਪਲ ਸਿਸਟਰ ਐਂਨਸੀ ਜੋਸਫ਼ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅੱਗੋਂ ਲਈ ਵੀ ਇਹੋ ਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ |