ਚੌਂਕੀਮਾਨ, 11 ਮਾਰਚ (ਤੇਜਿੰਦਰ ਸਿੰਘ ਚੱਢਾ)-ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ.ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਪਿ੍ੰਸੀਪਲ ਮੈਡਮ ਸੰਦੀਪ ਕੌਰ ਅਤੇ ਵਾਈਸ ਪਿ੍ੰਸੀਪਲ ਡਾ. ਪੁਨੀਤਾ ਸ਼ਰਮਾ ਦੀ ਅਗਵਾਈ ਵਿਚ ਭਾਰਤ ਦਾ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ (ਆਈ.ਏ.ਪੀ) ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਵਿਚ ਵਿੱਤੀ ਸਾਖਰਤਾ ਅਤੇ ਜਾਗਰੂਕਤਾ ਨੂੰ ਵਧਾਉਣਾ ਹੈ | ਇਸ ਸੈਸ਼ਨ ਦੇ ਮੁੱਖ ਬੁਲਾਰੇ ਦਿ੍ਸ਼ਟੀ ਜੈਨ ਨੇ ਵਿੱਤੀ ਯੋਜਨਾ, ਰਿਟਾਇਰਮੈਂਟ ਯੋਜਨਾ ਅਤੇ ਨਿਯਮਿਤ ਨਿਵੇਸ਼ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਦੱਸਿਆ ਕਿ ਸਹੀ ਵਿੱਤੀ ਯੋਜਨਾ ਰਾਹੀਂ ਵਿਅਕਤੀ ਆਪਣੇ ਜੀਵਨ ਦਾ ਲਕਸ਼ ਪ੍ਰਾਪਤ ਕਰ ਸਕਦਾ ਹੈ ਅਤੇ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾ ਸਕਦਾ ਹੈ | ਸੈਸ਼ਨ ਦੌਰਾਨ ਮਿਊਚੁਅਲ ਫੰਡ ਦੇ ਫਾਇਦੇ ਅਤੇ (ਐੱਸ.ਆਈ.ਪੀ.) ਰਾਹੀਂ ਨਿਯਮਿਤ ਨਿਵੇਸ਼ ਦੀ ਮਹੱਤਤਾ ਨੂੰ ਆਸਾਨ ਭਾਸ਼ਾ ਵਿਚ ਸਮਝਾਇਆ ਗਿਆ | ਅਧਿਆਪਕਾਂ ਨੇ ਇਸ ਵਿਚ ਸਰਗਰਮ ਭਾਗ ਲਿਆ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦੀ ਪ੍ਰਸੰਸਾ ਕੀਤੀ ਜੋ ਲੋਕਾਂ ਵਿਚ ਵਿੱਤੀ ਜਾਗਰੂਕਤਾ ਫੈਲਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |