23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਗੁਰਦੁਆਰਾ ਕੈਂਬਾ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਧਾਲੀਆਂ ਦੇ ਜੋੜ ਮੇਲੇ ਸੰਬੰਧੀ ਪੋਸਟਰ ਜਾਰੀ

Ad Position 21
No active advertisement
ਅਜੀਤ ਡੈਸਕ 12-03-2026
• 17 ਮਾਰਚ ਨੂੰ ਨਗਰ ਕੀਰਤਨ, 18 ਤੇ 19 ਮਾਰਚ ਨੂੰ ਮਹਾਨ ਢਾਡੀ-ਕਵੀਸ਼ਰ ਦਰਬਾਰ ਸਜੇਗਾ-ਪ੍ਰਬੰਧਕੀ ਕਮੇਟੀ
• 19 ਮਾਰਚ ਨੂੰ ਸ਼ਾਮ 4 ਵਜੇ ਕੁਸ਼ਤੀ ਦੰਗਲ ਤੇ ਰੱਸਾਕਸੀ ਮੁਕਾਬਲੇ ਹੋਣਗੇ |
ਰਾਏਕੋਟ, 11 ਮਾਰਚ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਕੈਂਬਾ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਧਾਲੀਆਂ ਵਿਖੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਸ ਧਰਤੀ ਨੂੰ ਪਵਿੱਤਰ ਕਰਨ ਦੀ ਖੁਸ਼ੀ 'ਚ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਸਬੰਧੀ ਅੱਜ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਦਰਸ਼ਨ ਸਿੰਘ, ਪ੍ਰਧਾਨ ਹਰਪਾਲ ਸਿੰਘ ਧਾਲੀਆਂ, ਸਕੱਤਰ ਬਾਬਾ ਜਸਵੰਤ ਸਿੰਘ ਧਾਲੀਆਂ ਨੇ ਦੱਸਿਆ ਕਿ ਇਹ ਸਾਲਾਨਾ ਜੋੜ ਮੇਲਾ 17, 18 ਤੇ 19 ਮਾਰਚ 2026 ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਜਿਸ ਦੌਰਾਨ 17 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, 18 ਮਾਰਚ ਨੂੰ ਮਹਾਨ ਢਾਡੀ-ਕਵੀਸ਼ਰ ਦਰਬਾਰ ਸਜਾਇਆ ਜਾਵੇਗਾ, ਜਿਸ ਦੌਰਾਨ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਅਤੇ ਢਾਡੀ ਰਮਨਦੀਪ ਸਿੰਘ ਦੀਵਾਨਾ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਨਿਹਾਲ ਕਰਨਗੇ | ਇਸ ਤੋਂ ਇਲਾਵਾ ਮਿਤੀ 19 ਮਾਰਚ ਨੂੰ ਸਵੇਰ ਸਮੇਂ ਮੱਸਿਆ ਦਾ ਦਿਹਾੜਾ ਮਨਾਇਆ ਜਾਵੇਗਾ, ਉਪਰੰਤ ਢਾਡੀ-ਕਵੀਸ਼ਰ ਦਰਬਾਰ ਸਜੇਗਾ | ਜਿਸ ਦੌਰਾਨ ਸਿੱਖ ਪੰਥ ਦੇ ਉੱਚ ਕੋਟੀ ਦੇ ਢਾਡੀ-ਕਵੀਸ਼ਰ ਜਥੇ ਸ਼ਮੂਲੀਅਤ ਕਰਨਗੇ | ਉਨ੍ਹਾਂ ਦੱਸਿਆ ਕਿ 19 ਮਾਰਚ ਨੂੰ ਸ਼ਾਮ 4 ਵਜੇ ਕੁਸ਼ਤੀ ਦੰਗਲ ਮੁਕਾਬਲੇ ਕਰਵਾਏ ਜਾਣਗੇ, ਜਿਸ ਦੌਰਾਨ ਦੇਸ਼ ਦੇ ਕੋਨੇ-ਕੋਨੇ ਤੋਂ ਨਾਮੀ ਪਹਿਲਵਾਨ ਇਸ ਕੁਸ਼ਤੀ ਦੰਗਲ ਵਿਚ ਹਿੱਸਾ ਲੈਣਗੇ ਅਤੇ ਜੇਤੂ ਪਹਿਲਵਾਨਾਂ ਨੂੰ ਵੱਡੇ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ |
ਇਸ ਤੋਂ ਇਲਾਵਾ 19 ਮਾਰਚ ਨੂੰ ਰੱਸਾਕਸੀ ਮੁਕਾਬਲੇ, ਖ਼ੂਨਦਾਨ ਕੈਂਪ ਅਤੇ ਦਸਤਾਰਾਂ ਦੇ ਲੰਗਰ ਲਗਾਏ ਜਾਣਗੇ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਰਾਜਵੀਰ ਸਿੰਘ, ਗ੍ਰੰਥੀ ਹਰਜਿੰਦਰ ਸਿੰਘ, ਕਮੇਟੀ ਮੈਂਬਰ ਰਾਜ ਸਿੰਘ ਰਾਜੂ, ਰਣਜੀਤ ਸਿੰਘ, ਸੁਖਦੇਵ ਸਿੰਘ, ਪਿ੍ਤਪਾਲ ਸਿੰਘ, ਤਰਸੇਮ ਸਿੰਘ, ਗੁਰਦੀਪ ਸਿੰਘ, ਬਖਤੌਰ ਸਿੰਘ, ਮਨਜੀਤ ਸਿੰਘ ਦਿਉਲ, ਚੌਂਕੀਦਾਰ ਸੁਰਜੀਤ ਸਿੰਘ, ਪਲਵਿੰਦਰ ਸਿੰਘ, ਰਣਜੀਤ ਸਿੰਘ, ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ, ਰਵੀ ਸਿੰਘ, ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ ਕੱਦੂ, ਕੁਲਵੰਤ ਸਿੰਘ ਬੁਰਜ ਹਕੀਮਾਂ, ਸ਼ਿੰਦਰਪਾਲ ਸਿੰਘ ਤੂਰ ਆਂਡਲੂ, ਡਾ. ਨਰਿੰਦਰ ਸਿੰਘ, ਜਗਦੇਵ ਸਿੰਘ ਜੱਗਾ, ਸ਼ਮਸ਼ੇਰ ਸਿੰਘ, ਸੂਬੇਦਾਰ ਪਿਆਰਾ ਸਿੰਘ ਪ੍ਰਧਾਨ ਭਗਤ ਰਵਿਦਾਸ ਕਮੇਟੀ, ਪਵਿੱਤਰ ਸਿੰਘ, ਹਰਮਿੰਦਰ ਸਿੰਘ ਗਿੱਲ, ਫੌਜੀ ਬੂਟਾ ਸਿੰਘ, ਮੋਹਣ ਸਿੰਘ, ਦਲਬੀਰ ਸਿੰਘ, ਗੁਰਮਿੰਦਰ ਸਿੰਘ, ਬੰਤ ਸਿੰਘ, ਗੋਪੀ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੋਮ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਦਾ ਕੌਰਸੈਨ ਸਪਿਨਿੰਗ ਮਿੱਲਜ਼ ਦਾ ਉਦਯੋਗਿਕ ਦੌਰਾ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ
Ad Position 24