ਬੀਜਾ, 11 ਮਾਰਚ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ) ਦੇ ਹੋਮ ਸਾਇੰਸ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪ੍ਰਯੋਗਾਤਮਿਕ ਜਾਣਕਾਰੀ ਦੇਣ ਦੇ ਉਦੇਸ਼ ਨਾਲ ਸਮਰਾਲਾ ਰੋਡ ਸਥਿਤ ਕੌਰਸੈਨ ਸਪਿਨਿੰਗ ਮਿਲਜ਼ ਦਾ ਉਦਯੋਗਿਕ ਦੌਰਾ ਕਰਵਾਇਆ ਗਿਆ | ਇਸ ਦੌਰੇ ਵਿੱਚ ਵਿਭਾਗ ਦੀ ਮੁਖੀ ਪ੍ਰੋ. ਨੀਰੂ ਗਰਗ ਦੀ ਅਗਵਾਈ ਹੇਠ 20 ਵਿਦਿਆਰਥੀਆਂ ਨੇ ਭਾਗ ਲਿਆ | ਦੌਰੇ ਦੌਰਾਨ ਸਪਿਨਿੰਗ ਯੂਨਿਟ ਦੇ ਪ੍ਰੋਡਕਸ਼ਨ ਹੈੱਡ ਐਮ. ਕੇ. ਚੌਧਰੀ ਨੇ ਵਿਦਿਆਰਥੀਆਂ ਨੂੰ ਸਪਿਨਿੰਗ ਪ੍ਰਕਿਰਿਆ ਦੇ ਵੱਖ-ਵੱਖ ਪੜਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਦੌਰੇ ਨੂੰ ਸੁਚਾਰੂ ਬਣਾਉਣ ਲਈ ਚੀਫ਼ ਸਿਕਿਉਰਿਟੀ ਅਫ਼ਸਰ ਭਜਨ ਚੰਦ ਅਤੇ ਲੇਬਰ ਸੁਪਰਵਾਈਜ਼ਰ ਸ਼ਿੰਦਰ ਕੌਰ ਨੇ ਪੂਰਾ ਸਹਿਯੋਗ ਦਿੱਤਾ ਅਤੇ ਵਿਦਿਆਰਥੀਆਂ ਨੂੰ ਮਿਲ ਦਾ ਦੌਰਾ ਕਰਵਾਇਆ | ਕੌਰਸੈਨ ਸਪਿਨਰਜ਼ ਦੇ ਯੂਨਿਟ ਹੈੱਡ ਅਤੇ ਪ੍ਰਧਾਨ ਸੰਦੀਪ ਗੁਪਤਾ ਵਲੋਂ ਦੌਰੇ ਦੀਆਂ ਸਾਰੀਆਂ ਵਿਵਸਥਾਵਾਂ ਕੀਤੀਆਂ ਗਈਆਂ ਅਤੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈ ਕੇ ਪ੍ਰਯੋਗਾਤਮਿਕ ਗਿਆਨ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ |