23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 12-03-2026
ਮਾਛੀਵਾੜਾ ਸਾਹਿਬ, 11 ਮਾਰਚ (ਰਾਜਦੀਪ ਸਿੰਘ ਅਲਬੇਲਾ)-ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਮਾਛੀਵਾੜਾ ਸਾਹਿਬ ਦੀ ਮਹੀਨਾਵਾਰ ਮੀਟਿੰਗ ਹਰਮਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਕਈ ਮਤੇ ਪਾਸ ਹੋਏ | ਮੀਟਿੰਗ ਵਿਚ ਬਖ਼ਸ਼ੀ ਰਾਮ, ਕੇਵਲ ਸਿੰਘ, ਚਰਨਜੀਤ ਸਿੰਘ, ਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਸੋਮ ਸਿੰਘ, ਬਹਾਦਰ ਸਿੰਘ, ਜਗਤਾਰ ਸਿੰਘ, ਪ੍ਰਵੀਨ ਮੱਕੜ ਹਾਜ਼ਰ ਸਨ | ਮੀਟਿੰਗ ਦੌਰਾਨ ਹਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਫ਼ਰੰਟ ਦੇ ਧਿਆਨ ਵਿਚ ਆਇਆ ਕਿ ਨਿੱਜੀ ਸਕੂਲਾਂ ਵਲੋਂ ਆਪਣੇ ਵਿਦਿਆਰਥੀਆਂ ਲਈ ਕਿਤਾਬਾਂ ਕੁੱਝ ਚੁਣਿੰਦੇ ਦੁਕਾਨਦਾਰਾਂ ਕੋਲ ਵਿਕਵਾ ਰਹੇ ਹਨ ਅਤੇ ਨਾ ਹੀ ਉਨ੍ਹਾਂ ਦੇ ਬਿਲ ਨਹੀਂ ਦਿੱਤੇ ਜਾ ਰਹੇ, ਜੋ ਕਿ ਗ਼ੈਰਕਾਨੰੂਨੀ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਮਰਾਲਾ ਦੇ ਐੱਸ. ਡੀ. ਐੱਮ. ਨੂੰ ਪੱਤਰ ਲਿਖਿਆ ਗਿਆ ਹੈ ਕਿ ਇਸ ਸੰਬੰਧੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਗੈਂਗਸਟਰਾਂ ਨੂੰ ਮਾਰਨ ਦੇ ਬਦਲੇ ਇਨਾਮ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਜੋ ਕਿ ਗਲਤ ਹੈ | ਸਰਕਾਰ ਨੂੰ ਇਸ ਫ਼ੈਸਲੇ ਤੇ ਦੁਬਾਰਾ ਧਿਆਨ ਦੇਣਾ ਚਾਹੀਦਾ ਹੈ | ਗਿੱਲ ਨੇ ਕਿਹਾ ਕਿ ਅਮਰੀਕਾ ਅਤੇ ਇਜ਼ਰਾਈਲ ਵਲੋਂ ਈਰਾਨ ਖ਼ਿਲਾਫ਼ ਛੇੜੀ ਜੰਗ ਦੁਨੀਆਂ ਅਤੇ ਇਨਸਾਨੀਅਤ ਲਈ ਦੁਖਦਾਈ ਹੈ ਅਤੇ ਅਮਰੀਕਾ ਤੇ ਇਜ਼ਰਾਈਲ ਦੀ ਕਾਰਵਾਈ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਜਤਿੰਦਰ ਸੈਣੀ ਵਲੋਂ ਵੱਖ-ਵੱਖ ਅਦਾਰਿਆਂ ਵਿਚ ਜਾ ਕੇ ਪਾਈਆਂ ਜਾ ਰਹੀਆਂ ਖ਼ਾਮੀਆਂ ਨੂੰ ਸਰਕਾਰ ਦੇ ਧਿਆਨ ਵਿਚ ਲਿਆ ਹੈ, ਜੋ ਕਿ ਸ਼ਲਾਘਾਯੋਗ ਹੈ |
Ad Position 22
No active advertisement
ਪਿਛਲੀ ਖ਼ਬਰ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਅਗਲੀ ਖ਼ਬਰ ਹੋਮ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਦਾ ਕੌਰਸੈਨ ਸਪਿਨਿੰਗ ਮਿੱਲਜ਼ ਦਾ ਉਦਯੋਗਿਕ ਦੌਰਾ
Ad Position 24