23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 12-03-2026
ਖੰਨਾ, 11 ਮਾਰਚ (ਹਰਜਿੰਦਰ ਸਿੰਘ ਲਾਲ)- ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠਾਂ ਹੋਈ | ਜਿਸ ਵਿਚ ਸਾਬਕਾ ਸੈਨਿਕਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਜੰਮੂ ਕਸ਼ਮੀਰ ਵਿਖੇ ਗੱਡੀ ਪਲਟਣ ਕਾਰਨ ਸ਼ਹੀਦ ਹੋਏ 10 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਕੈਪਟਨ ਮਾਜਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਜੋ ਰਵੱਈਆ ਸਾਬਕਾ ਸੈਨਿਕਾਂ ਨਾਲ ਅਪਣਾਇਆ ਹੈ ਉਸਦੇ ਆਉਣ ਵਾਲੇ ਸਮੇਂ ਵਿਚ ਭਿਆਨਕ ਨਤੀਜੇ ਸਾਹਮਣੇ ਆਉਣਗੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਵਿਚ ਆਉਣ ਤੋਂ ਪਹਿਲਾ ਸਾਬਕਾ ਸੈਨਿਕਾਂ ਦੀਆਂ ਮੰਗਾਂ ਪਹਿਲ ਦੇ ਅਧਾਰ 'ਤੇ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ ਪ੍ਰਤੂੰ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਅੱਜ ਬਜ਼ੁਰਗ ਸੈਨਿਕਾਂ ਨੂੰ ਸੜਕ 'ਤੇ ਰੁਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਦਿਨ ਰਾਤ ਦੇਸ਼ ਦੇ ਬਾਰਡਰਾਂ ਦੀ ਰਾਖੀ ਕੀਤੀ ਅਤੇ ਹੁਣ ਪਿਛਲੇ ਲੰਬੇ ਸਮੇਂ ਤੋਂ 'ਇਕ ਰੈਂਕ-ਇਕ ਪੈਨਸ਼ਨ' ਲਈ ਧਰਨਾ ਦੇ ਰਹੇ ਹਨ ਜੋ ਸਰਕਾਰਾਂ ਨੂੰ ਨਹੀਂ ਦਿੱਖ ਰਿਹਾ | ਇਸ ਤੋਂ ਇਲਾਵਾ ਪੇ-ਕਮਿਸ਼ਨ ਜੋ 1 ਜਨਵਰੀ 2026 ਤੋਂ ਲਾਗੂ ਹੋਣਾ ਚਾਹੀਦਾ ਸੀ ਉਸ ਨੂੰ ਦੇਣ ਲਈ ਹੁਣ ਤੱਕ ਕੋਈ ਵਿਚਾਰ ਨਹੀਂ ਕੀਤਾ ਗਿਆ | ਇਸ ਮੌਕੇ ਕੈਪਟਨ ਮੁਕੰਦ ਸਿੰਘ ਅਤੇ ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਕਿਹਾ ਕਿ ਉਹ ਦੇਸ਼ ਕਦੇ ਵੀ ਬੁਲੰਦੀਆਂ ਨਹੀਂ ਛੂਹ ਸਕਦਾ ਜਿੱਥੇ ਸਰਕਾਰਾਂ ਵੱਲੋਂ ਦਿਨ ਰਾਤ ਡਿਊਟੀ ਕਰਨ ਵਾਲੇ ਸੈਨਿਕਾਂ ਦੇ ਬਣਦੇ ਹੱਕ ਨਾ ਦੇ ਕੇ ਧੱਕੇਸ਼ਾਹੀ ਕੀਤੀ ਜਾਵੇ | ਮੀਟਿੰਗ ਵਿਚ ਕਿਸਾਨਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਨੂੰ ਜਲਦ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ | ਇਸ ਮੌਕੇ ਸੂਬੇਦਾਰ ਮੇਜਰ ਕਿ੍ਸ਼ਨ ਲਾਲ, ਸੂਬੇਦਾਰ ਰੱਬੀਂ ਸਿੰਘ, ਸੂਬੇਦਾਰ ਮੇਵਾ ਸਿੰਘ, ਭੁਪਿੰਦਰ ਸਿੰਘ, ਗੁਲਚਮਨ ਸਿੰਘ, ਗੋਪਾਲ ਸਿੰਘ, ਗੁਰਮੇਲ ਸਿੰਘ ਖਾਲਸਾ, ਸਿਕੰਦਰ ਸਿੰਘ, ਰਾਮ ਮੋਹਨ, ਬੰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯੂਥ ਉਤਸ਼ਾਹਿਤ- ਆਗੂ ਅਗਲੀ ਖ਼ਬਰ ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੀ ਮਹੀਨਾਵਾਰ ਮੀਟਿੰਗ
Ad Position 24