ਮਲੌਦ, 11 ਮਾਰਚ (ਦਿਲਬਾਗ ਸਿੰਘ ਚਾਪੜਾ)- ਬਲਾਕ ਮਲੌਦ ਦੇ ਪਿੰਡ ਬੇਰ ਕਲਾਂ ਦੇ ਯੂਥ ਆਗੂਆਂ ਵੱਲੋਂ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ | ਇਸ ਮੌਕੇ ਯੂਥ ਆਗੂ ਰਮਨਦੀਪ ਸਿੰਘ, ਕੁਲਵੀਰ ਸਿੰਘ ਗਿੱਲ, ਜਸਪ੍ਰੀਤ ਸਿੰਘ, ਲਖਵੀਰ ਸਿੰਘ, ਪਰਦੀਪ ਸਿੰਘ ਆਦਿ ਨੌਜੁਆਨਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਨੌਜੁਆਨ ਵਰਗ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰਾ ਉਤਸ਼ਾਹ ਹੈ | ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ ਜੋ ਕਿ ਕੇਵਲ ਪੰਜਾਬ ਦੇ ਹਿੱਤਾਂ ਨੂੰ ਸਮਰਪਿਤ ਹਨ ਜਦਕਿ ਬਾਕੀ ਪਾਰਟੀਆਂ ਕੇਵਲ ਦਿੱਲੀ ਦੇ ਹੁਕਮਾਂ ਤੇ ਚੱਲਣ ਵਾਲੀਆਂ ਹਨ, ਜਿਨ੍ਹਾਂ ਨੂੰ ਪੰਜਾਬ ਦੇ ਹਿੱਤਾ ਤੋਂ ਪਹਿਲਾ ਦਿੱਲੀ ਦੇ ਹੁਕਮ ਦੇਖਣੇ ਪੈਂਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਡੇ ਵਿਕਾਸ ਕਾਰਜ, ਭਰਤੀਆਂ ਅਤੇ ਲੋਕ ਭਲਾਈ ਸਕੀਮਾਂ ਅੱਜ ਵੀ ਸਵ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਉਸਾਰੂ ਸੋਚ ਦਾ ਪ੍ਰਤੱਖ ਪ੍ਰਮਾਣ ਹਨ, ਜਿਸ ਕਾਰਨ ਨੌਜਵਾਨ ਆਉਂਦੇ ਸਾਲਾ ਲਈ ਚੰਗੇ ਭਵਿੱਖ ਲਈ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੂੰ ਉਡੀਕ ਰਹੇ ਹਨ |