ਪਾਇਲ, 11 ਮਾਰਚ (ਨਿਜ਼ਾਮਪੁਰ, ਰਜਿੰਦਰ ਸਿੰਘ)-ਜਿਸ ਆਸ ਨਾਲ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਆਮ ਸਰਕਾਰ ਬਣਾਈ ਸੀ ਉਸ ਸਰਕਾਰ ਤੋਂ ਲੋਕ ਅਸਤੁੰਸ਼ਟ ਹਨ ਤੇ ਪੰਜਾਬ ਦੇ ਲੋਕਾਂ ਨੇ ਫ਼ੈਸਲਾ ਕਰ ਲਿਆ ਜਾਪਦਾ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਅਕਾਲੀ ਦਲ ਲਿਆਓ ਤਹਿਤ ਹੋ ਰਹੀਆਂ ਰੈਲੀਆਂ ਵਿੱਚ ਹਜ਼ਾਰਾਂ ਦੀ ਗਿਣਤੀ ਦਾ ਵਿੱਚ ਲੋਕਾਂ ਦੇ ਵੱਲੋਂ ਸ਼ਮੂਲੀਅਤ ਕਰਨੀ ਇਸ ਗੱਲ ਦੇ ਸਪਸ਼ਟ ਸੰਕੇਤ ਹਨ ਕਿ ਲੋਕਾਂ ਦਾ ਆਪ ਸਰਕਾਰ ਦੇ ਵੱਲੋਂ ਮੋਹ ਭੰਗ ਹੋ ਗਿਆ ਹੈ | ਅਤੇ ਹੁਣ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਵੱਲ ਹੀ ਲੋਕਾਂ ਦੀਆਂ ਨਿਗਾਹਾਂ ਲੱਗੀਆਂ ਹੋਈਆਂ ਹਨ |