27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪੈਨਸ਼ਨਰ ਐਸੋਸੀਏਸ਼ਨ ਖੰਨਾ ਦੇ ਸਾਥੀਆਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 13-03-2026
ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰ ਅੇੈਸੋਸ਼ੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਮੰਡਲ ਖੰਨਾ ਦੇ ਸਮੂਹ ਸਾਥੀਆਂ ਦੀ ਮੀਟਿੰਗ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ, ਪ੍ਰੈੱਸ ਸਕੱਤਰ ਵਿਧੀ ਚੰਦ ਅਤੇ ਸਕੱਤਰ ਮੋਹਨ ਸਿੰਘ ਸੰਭੂ ਨੇ ਦੱਸਿਆ ਕਿ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰ ਸਾਥੀਆਂ ਨੇ ਸ਼ਮੂਲੀਅਤ ਕਰਦੇ ਹੋਏ ਸਭ ਤੋਂ ਪਹਿਲਾਂ ਪਿਛਲੀ ਮੀਟਿੰਗ ਤੋਂ ਹੁਣ ਤੱਕ ਸਦਾ ਲਈ ਵਿੱਛੜੇ ਪੈਨਸ਼ਨਰ ਸਾਥੀਆਂ ਮੁਲਾਜ਼ਮਾਂ ਸੰਘਰਸ਼ ਕਰਦੇ ਕਿਸਾਨਾਂ ਮਜ਼ਦੂਰਾਂ ਅਤੇ ਮਿਹਨਤੀ ਲੋਕਾਂ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਨਿਹੱਕੀ ਈਰਾਨ ਅਤੇ ਇਸਰਾਈਲ ਅਮਰੀਕਾ ਹੋਰ ਦੇਸ਼ਾਂ ਦੀ ਜੰਗ ਦੌਰਾਨ ਮਾਰੇ ਗਏ ਨਿਰਦੋਸ਼ ਬੱਚਿਆਂ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਅਤੇ ਦੁੱਖ ਜ਼ਾਹਿਰ ਕਰਦੇ ਹੋਏ ਦੋ ਮਿੰਟਾਂ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ ਅਤੇ ਹੋਰ ਦੇਸ਼ਾਂ ਨਾਲ ਕੀਤੀ ਜਾ ਰਹੀ ਚੌਧਰ ਵਾਸਤੇ ਜੰਗ ਦੀ ਨਿੰਦਾ ਕੀਤੀ | ਮੀਟਿੰਗ ਵਿੱਚ ਮਿਤੀ 8.3.26 ਨੂੰ ਮੋਹਾਲੀ ਵਿਖੇ ਸੰਘਰਸ਼ ਕਰਦੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਔਰਤਾਂ ਮੁਲਾਜ਼ਮਾਂ ਤੇ ਚੰਡੀਗੜ੍ਹ ਪੁਲੀਸ ਵੱਲੋਂ ਕੀਤੇ ਲਾਠੀਚਾਰਜ, ਅੱਥਰੂ ਗੈਸ ਦੀ ਗੋਲੇ ਵਰਾਓੁਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ | ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਖੰਨਾ ਮੰਡਲ ਦੇ ਪੈਨਸ਼ਨਰ ਜਿਹਨਾਂ ਦੀ ਉਮਰ 70 ਸਾਲ ਹੋ ਗਈ ਹੈ ਨੂੰ ਸਨਮਾਨਿਤ ਕੀਤਾ ਜਾਵੇ | ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ 28 ਮਾਰਚ ਨੂੰ ਪੈਨਸ਼ਨਰ ਅੇੈਸੋਸ਼ੀਏਸ਼ਨ ਵੱਲੋਂ ਬਿਜਲੀ ਮੰਤਰੀ ਦੀ ਰਹਾਇਸ਼ ਅੱਗੇ ਕੀਤੇ ਜਾ ਰਹੇ ਧਰਨੇ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਖੰਨਾ ਤੋਂ ਪੈਨਸ਼ਨਰਾਂ ਦਾ ਬੱਸਾਂ ਰਾਹੀਂ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ | ਮੀਟਿੰਗ ਵਿੱਚ ਫ਼ੈਸਲਾ ਕੀਤਾ ਹੈ ਕਿ ਖੰਨਾ ਮੰਡਲ ਵਿੱਚ ਪੈਨਸ਼ਨਰਾਂ ਮੁਲਾਜ਼ਮਾਂ ਦੇ ਕੰਮ ਜੋ ਲੰਬੇ ਸਮੇਂ ਲਟਕਦੇ ਹਨ | ਉਨ੍ਹਾਂ ਬਾਰੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਖੰਨਾ ਨਾਲ ਛੇਤੀ ਤੋਂ ਛੇਤੀ ਮੀਟਿੰਗ ਕਰਕੇ ਉਨ੍ਹਾਂ ਮੰਗਾਂ ਦਾ ਹੱਲ ਕਰਾਇਆ ਜਾਵੇਗਾ | ਜੇਕਰ ਅੇੈਕਸੀਅਨ ਖੰਨਾ ਨੇ ਜਥੇਬੰਦੀ ਨਾਲ ਕੀਤੇ ਵਾਅਦੇ ਅਨੁਸਾਰ ਮੀਟਿੰਗ ਨਾ ਦਿੱਤੀ ਤਾ ਫਿਰ ਯੂਨੀਅਨ ਨੂੰ ਮਜਬੂਰ ਹੋਕੇ ਜਥੇਬੰਦਕ ਕਾਰਵਾਈ ਕਰਨ ਦਾ ਰਸਤਾ ਅਖ਼ਤਿਆਰ ਕਰਨਾ ਪਵੇਗਾ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਰਿਆਮ ਸਿੰਘ, ਰੁਲਦਾ ਸਿੰਘ, ਜਗਦੇਵ ਸਿੰਘ, ਦਲਵਾਰ ਸਿੰਘ, ਸੁਰਿੰਦਰ ਕੁਮਾਰ ਕੌਂਸਲ ਤੋਂ ਇਲਾਵਾ ਓੁੋਚੇਚੇ ਤੌਰ ਤੋਂ ਪਹੁੰਚੇ ਸਰਕਲ ਸਕੱਤਰ ਇੰਦਰਜੀਤ ਸਿੰਘ ਅਕਾਲ ਨੇ ਆਦਿ ਨੇ ਹਾਜ਼ਰੀ ਲਗਾਉਂਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰ ਮੁਲਾਜ਼ਮ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਜੇਕਰ ਸਰਕਾਰ ਨੇ ਮੰਗਾਂ ਪੂਰੀਆਂ ਨਾ ਕੀਤੀਆਂ ਤਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗੁ: ਮੰਜੀ ਸਾਹਿਬ ਕੋਟਾਂ ਤੇ ਕਟਾਣਾ ਸਾਹਿਬ ਨੂੰ ਗੈਸ ਸਿਲੰਡਰ ਨਾ ਮਿਲਣ ਕਾਰਨ ਆਉਣ ਲੱਗੀ ਦਿੱਕਤ ਅਗਲੀ ਖ਼ਬਰ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨੀ ਯਕੀਨੀ- ਇੰਜੀ. ਜਗਦੇਵ ਸਿੰਘ ਬੋਪਾਰਾਏ
Ad Position 24