ਬੀਜਾ, 12 ਮਾਰਚ (ਅਵਤਾਰ ਸਿੰਘ ਜੰਟੀ ਮਾਨ)- ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਤੋਂ ਬਾਅਦ ਹੁਣ ਘਰੇਲੂ ਰਸੋਈ ਗੈਸ ਨੂੰ ਲੈ ਕੇ ਵੀ ਹਾਲਾਤ ਗੰਭੀਰ ਬਣਦੇ ਜਾ ਰਹੇ ਹਨ | ਗੈਸ ਸਿਲੰਡਰਾਂ ਦੀ ਦਿੱਕਤ ਹੁਣ ਗੁਰਦੁਆਰਾ ਸਾਹਿਬ ਵਿੱਚ ਵੀ ਵੇਖਣ ਨੂੰ ਮਿਲ ਰਹੀ ਹੈ | ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਪੁੱਤਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਵਤੇਜ ਸਿੰਘ ਖੱਟੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੰਗੀ ਹਾਲਾਤਾਂ ਤੇ ਗੈਸ ਸਲੰਡਰਾਂ ਦੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਅਤੇ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਦੇ ਲੰਗਰਾਂ ਵਿੱਚ ਗੈਸ ਸਲੰਡਰਾਂ ਦੀ ਘਾਟ ਹੋਣ ਕਾਰਨ ਦਿੱਕਤ ਆ ਰਹੀ ਹੈ | ਜਿਸ ਕਾਰਨ ਦੋਨੋਂ ਲੰਗਰਾਂ ਵਿੱਚ ਸਿਲੰਡਰਾਂ ਦੀ ਘਾਟ ਆ ਰਹੀ ਹੈ, ਜਿਸ ਕਾਰਨ ਸੰਗਤਾਂ ਨੂੰ ਸੰਗਤਾਂ ਨੂੰ ਬਾਲਣ ਨਾਲ ਲੰਗਰ ਤਿਆਰ ਕਰਨਾ ਪੈ ਰਿਹਾ | ਬਹੁਤ ਨੇ ਜਿਹੜੇ ਰੋਕਣ ਵਾਲੇ ਜਥੇਦਾਰ ਖੱਟੜਾ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਲੰਡਰਾਂ ਦੀ ਘਾਟ ਨੂੰ ਪੂਰੀ ਕਰਨ ਲਈ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਪਰ ਫੇਰ ਵੀ ਇਹਨਾਂ ਦੋਨਾਂ ਗੁਰਦੁਆਰਾ ਸਾਹਿਬ ਵਿੱਚ ਸਿਲੰਡਰ ਨਹੀਂ ਪਹੁੰਚ ਰਹੇ | ਇਸ ਸਮੇਂ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਦੇ ਮੈਨੇਜਰ ਕੇਹਰ ਸਿੰਘ ਮਗਰ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਇਕਬਾਲ ਸਿੰਘ ਝਬਾਲ, ਅਕਾਲੀ ਦਲ ਦੇ ਆਗੂ ਜਗਦੀਸ਼ ਸਿੰਘ ਦੀਸ਼ਾ, ਯੂਥ ਆਗੂ ਹਰਮਨ ਸਿੰਘ ਬੀਜਾ, ਰਣਜੀਤ ਸਿੰਘ ਪਾਇਲ, ਜਸਵੀਰ ਸਿੰਘ ਘੁੰਗਰਾਲੀ ਰਾਜਪੂਤਾਂ ਆਦਿ ਹਾਜ਼ਰ ਸਨ |