ਸਾਹਨੇਵਾਲ/ਕੁਹਾੜਾ, 12 ਮਾਰਚ (ਅਮਰਜੀਤ ਸਿੰਘ ਮੰਗਲੀ, ਸੰਦੀਪ ਸਿੰਘ)-ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਪੰਜਾਬ ਬਚਾਓ ਰੈਲੀ ਜੋ ਕਿ 14 ਮਾਰਚ ਨੂੰ ਕੂੰਮਕਲਾਂ ਦਾਣਾ ਮੰਡੀ ਵਿਖੇ ਹੋ ਰਹੀ ਹੈ | ਉਸ ਸਬੰਧੀ ਅੱਜ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਸਾਰੇ ਸਰਕਲ ਪ੍ਰਧਾਨਾਂ, ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਰੈਲੀ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਮੀਟਿੰਗ ਦੌਰਾਨ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਜੇਕਰ ਪੰਜਾਬ ਦਾ ਕੋਈ ਭਲਾ ਕਰ ਸਕਦਾ ਹੈ ਤਾਂ ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਕਰ ਸਕਦਾ ਹੈ ਅਤੇ ਪੰਜਾਬ ਨੂੰ ਤਰੱਕੀ ਦੀਆਂ ਰਾਹਾਂ 'ਤੇ ਲੈ ਕੇ ਜਾ ਸਕਦਾ ਹੈ | ਸਾਬਕਾ ਮੰਤਰੀ ਢਿੱਲੋਂ ਨੇ ਕਿਹਾ ਕਿ ਬਾਕੀ ਪਾਰਟੀਆਂ ਨੇ ਤਾਂ ਪੰਜਾਬ ਨੂੰ ਤਬਾਹੀ ਦੇ ਕੰਢੇ ਦੇ ਲਿਆ ਕੇ ਖੜਾ ਕਰ ਦਿੱਤਾ ਹੈ ਅਤੇ ਦਿਨ ਦਿਹਾੜੇ ਪੰਜਾਬ ਅੰਦਰ ਲੁੱਟਾਂ ਖੋਹਾਂ ਅਤੇ ਕਤਲੇਆਮ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਕੂੰਮਕਲਾਂ ਦੀ ਰੈਲੀ ਪੰਜਾਬ ਵਿਚ ਸਭ ਤੋਂ ਵੱਡੀ ਰੈਲੀ ਸਾਬਤ ਹੋਵੇਗੀ ਅਤੇ ਆਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਸਰਕਾਰ ਦਾ ਮੁੱਢ ਬੰਨੇ੍ਹਗੀ | ਮੀਟਿੰਗ ਵਿਚ ਸਿਮਰਨਜੀਤ ਸਿੰਘ ਢਿੱਲੋਂ, ਮਾਸਟਰ ਅਸ਼ੋਕ ਕੁਮਾਰ ਸਰਕਲ ਪ੍ਰਧਾਨ, ਹਰਿੰਦਰ ਸਿੰਘ ਰਾਜੂ ਛੰਦੜਾਂ ਸਰਕਲ ਪ੍ਰਧਾਨ ਕਟਾਣੀ ਕਲਾਂ, ਅਵਤਾਰ ਸਿੰਘ ਸਰਕਲ ਪ੍ਰਧਾਨ ਕੁਹਾੜਾ, ਬਲਜੀਤ ਸਿੰਘ ਬੱਲੀ ਸਰਕਲ ਪ੍ਰਧਾਨ, ਅੰਮਿ੍ਤਪਾਲ ਸਿੰਘ ਸਿੱਧੂ ਸਰਕਲ ਪ੍ਰਧਾਨ, ਗੁਰਦੀਪ ਸਿੰਘ ਭੋਲਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਸਾਹਨੇਵਾਲ, ਬਲਜੀਤ ਸਿੰਘ ਹਰਾ ਪ੍ਰਧਾਨ, ਪ੍ਰਗਟ ਸਿੰਘ ਕੂੰਮਕਲਾਂ, ਸ਼ਮਸ਼ੇਰ ਸਿੰਘ ਕੈਲੇ, ਨਰਿੰਦਰ ਸਿੰਘ ਨਿੰਦੀ, ਜਗਜੀਤ ਸਿੰਘ ਸੰਧੂ, ਨਿਰਮਲ ਸਿੰਘ ਨਿੰਮ੍ਹਾ, ਬਲਵਿੰਦਰ ਸਿੰਘ ਮਾਸਟਰ, ਕਮਿੱਕਰ ਸਿੰਘ ਸਾਹਿਬਾਣਾ, ਅਜਮੇਰ ਸਿੰਘ ਸਾਬਕਾ ਸਰਪੰਚ ਕੁਹਾੜਾ, ਐਡਵੋਕੇਟ ਮਨਦੀਪ ਸਿੰਘ ਸਾਹਨੀ ਪ੍ਰਧਾਨ, ਰਾਜਨ ਭਾਟੀਆ, ਰਾਜੇਸ਼ ਭਾਟੀਆ,ਪਦਮ ਹਰਾ, ਦੀਪਾ ਕਨੇਚ, ਹਰਜੀਤ ਸਿੰਘ ਬਿੱਲੂ ਕਨੇਚ, ਜਸਵਿੰਦਰ ਸਿੰਘ ਬਿਲਗਾ ਸਾਬਕਾ ਸਰਪੰਚ, ਤਜਿੰਦਰ ਸਿੰਘ ਬਲੈਕੀ ਰਾਮਗੜ੍ਹ, ਮਿੰਟੂ ਪੰਚ, ਰਣਜੀਤ ਸਿੰਘ, ਰਾਮ ਜੀ ਮਾਂਗਟ, ਗੋਰਾ ਮਾਂਗਟ, ਤੇਜੀ ਸਾਬਕਾ ਸਰਪੰਚ ਕੁਹਾੜਾ, ਗੁਰਮੁਖ ਸਿੰਘ ਨੀਚੀ ਮੰਗਲੀ, ਹਰਦੀਪ ਸਿੰਘ ਤੋਤਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |