ਬੀਜਾ, 12 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨਜ਼ਦੀਕ ਪਿੰਡ ਮੰਜਾਲੀਆਂ ਕਲਾਂ ਦੇ ਮੌਜੂਦਾ ਸਰਪੰਚ ਬਲਜਿੰਦਰ ਕੌਰ ਦੇ ਹੋਣਹਾਰ ਸਪੁੱਤਰ ਬੀਜੇਪੀ ਦੇ ਯੂਥ ਆਗੂ ਬਲਜੀਤ ਸਿੰਘ ਰਾਏ ਮੰਜਾਲੀਆ ਦੀ ਬੀਜੇਪੀ ਪਾਰਟੀ ਲਈ ਕੀਤੀ ਮਿਹਨਤ ਨੂੰ ਉਸ ਵੇਲੇ ਬੂਰ ਪਿਆ, ਜਦੋਂ ਕਿ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੀਮਾ ਦੀ ਸਿਫ਼ਾਰਸ਼ ਤੇ ਬੀਜੇਪੀ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਲੁਧਿਆਣਾ ਜ਼ਿਲ੍ਹਾ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਹੈ | ਨਵੇਂ ਨਿਯੁਕਤ ਪ੍ਰਧਾਨ ਬਲਜੀਤ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਵਾਂਗਾ | ਪਾਰਟੀ ਲਈ ਨੌਜਵਾਨਾਂ ਨੂੰ ਕਰਾਂਗਾ ਲਾਹੇਵੰਦ ਕੀਤਾ ਦਵਾਂਗੇ | ਜ਼ਿਲ੍ਹਾ ਯੂਥ ਪ੍ਰਧਾਨਗੀ ਦੀ ਜੋ ਮੈਨੂੰ ਜ਼ਿੰਮੇਵਾਰੀ ਮਿਲੀ ਹੈ ਉਸ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ | ਨਵੀਂ ਜ਼ਿੰਮੇਵਾਰੀ ਲਈ ਪਾਰਟੀ ਹਾਈ ਕਮਾਂਡ ਸੂਬਾ ਪ੍ਰਧਾਨ ਅਸ਼ਮਨੀ ਸ਼ਰਮਾ ਅਤੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੀਮਾ ਦੀਆਂ ਉਮੀਦਾਂ ਤੇ ਖਰਾ ਉੱਤਰਾਂਗਾ | ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਭਾਜਪਾ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਅੱਗੇ ਵਧਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ |