27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਹਾਂਸ ਦੇ ਬੱਚਿਆਂ ਨੂੰ ਸਰਪੰਚ ਕੋਠੇ ਹਾਂਸ ਨੇ ਸਟੇਸ਼ਨਰੀ ਤੇ ਹੋਰ ਲੋੜੀਂਦਾ ਸਾਮਾਨ ਦਿੱਤਾ

Ad Position 21
No active advertisement
ਅਜੀਤ ਡੈਸਕ 13-03-2026
ਚੌਂਕੀਮਾਨ, 12 ਮਾਰਚ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਹਾਂਸ ਵਿਖੇ ਇਸ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਰਪੰਚ ਹਰਪਾਲ ਸਿੰਘ ਕੋਠੇ ਹਾਂਸ ਤੇ ਹਰਮਿੰਦਰ ਸਿੰਘ ਹਾਂਸ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਸਟਾਫ਼ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ | ਇਸ ਮੌਕੇ ਸਰਪੰਚ ਹਰਪਾਲ ਸਿੰਘ ਕੋਠੇ ਹਾਂਸ ਤੇ ਹਰਮਿੰਦਰ ਸਿੰਘ ਹਾਂਸ ਨੇ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਦੇ ਸਮਾਨ ਸਮੇਤ ਹੋਰ ਲੋੜੀਂਦਾ ਸਮਾਨ ਦਿੱਤਾ | ਇਸ ਮੌਕੇ ਸਰਪੰਚ ਹਰਪਾਲ ਸਿੰਘ ਕੋਠੇ ਹਾਂਸ ਨੇ ਸਕੂਲ ਸਟਾਫ਼ ਨੂੰ ਭਰੋਸਾ ਦਿਵਾਇਆ ਕਿ ਬੱਚਿਆਂ ਨੂੰ ਪੜ੍ਹਨ ਵਿਚ ਹਰ ਸਹਿਯੋਗ ਦਿੱਤਾ ਜਾਵੇਗਾ ਤੇ ਜੋ ਵੀ ਸਕੂਲ ਸਟਾਫ਼ ਸੇਵਾ ਲਾਵੇਗਾ ਉਸ ਨੂੰ ਪੂਰਾ ਕੀਤਾ ਜਾਵੇਗਾ | ਇਸ ਮੌਕੇ ਸਰਪੰਚ ਹਰਪਾਲ ਸਿੰਘ ਕੋਠੇ ਹਾਂਸ, ਪੰਚ ਜਸਕਰਨ ਸਿੰਘ ਢਿੱਲੋਂ, ਪੰਚ ਦਲਜੀਤ ਸਿੰਘ, ਪ੍ਰਧਾਨ ਹਰਜਿੰਦਰ ਸਿੰਘ ਤੇ ਰਵਿੰਦਰ ਸਿੰਘ ਢਿੱਲੋਂ ਵਲੋਂ ਸਕੂਲ ਦਾ ਜਾਇਜ਼ਾ ਵੀ ਲਿਆ ਗਿਆ ਤੇ ਸਕੂਲ ਵਿਚ ਹੋਣ ਵਾਲੇ ਕੰਮਾਂ ਨੂੰ ਜਲਦੀ ਪੂਰਾ ਕਰਨ ਦਾ ਸਕੂਲ ਸਟਾਫ਼ ਨੂੰ ਭਰੋਸਾ ਦਿੱਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਨੇ ਸਰਪੰਚ ਹਰਪਾਲ ਸਿੰਘ ਕੋਠੇ ਹਾਂਸ ਤੇ ਹਰਮਿੰਦਰ ਸਿੰਘ ਹਾਂਸ ਸਮੇਤ ਹੋਰ ਆਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੰਬੜਾਂ 'ਚ ਬੀ.ਕੇ.ਯੂ. ਡਕੌਂਦਾ (ਹਸਨਪੁਰ) ਜਥੇਬੰਦੀ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਵੱਦੀ ਕਲਾਂ ਵਿਖੇ ਫੂਡ ਪ੍ਰੋਸੈਸਿੰਗ ਦਾ ਨਵਾਂ ਕੋਰਸ ਸ਼ੁਰੂ
Ad Position 24