ਬੀਜਾ, 12 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਲਈ ਹਰ ਮਹੀਨੇ 1000 ਅਤੇ 1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਵਾਅਦਾ ਪੂਰਾ ਕੀਤਾ ਗਿਆ | ਮਾਨ ਸਰਕਾਰ ਦਾ ਇਤਿਹਾਸਕ ਅਤੇ ਲੋਕ ਭਲਾਈ ਵਾਲਾ ਕਦਮ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਮਾਵਾਂ, ਧੀਆਂ ਅਤੇ ਭੈਣਾਂ ਦਾ ਮਾਣ ਵਧਿਆ ਹੈ ਅਤੇ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਵੱਲ ਇਹ ਇਕ ਵੱਡਾ ਉਪਰਾਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖੰਨਾ ਦੇ ਬਲਾਕ ਪ੍ਰਧਾਨ ਅਤੇ ਸੀਨੀਅਰ ਆਪ ਆਗੂ ਹਰਦੀਪ ਸਿੰਘ ਘੁੰਗਰਾਲੀ ਰਾਜਪੂਤਾਂ ਨੇ ਦੱਸਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ |