ਖੰਨਾ, 27 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਅਮਲੋਹ ਰੋਡ ਸਥਿਤ ਵਾਰਡ ਨੰਬਰ 17 ਵਿਚ ਪੈਂਦੇ ਫਰੀਡਮ ਫਾਈਟਰ ਬਾਬਾ ਧਰਮ ਸਿੰਘ ਖੱਟੜਾ ਦਾ 27.54 ਲੱਖ ਦੀ ਲਾਗਤ ਨਾਲ ਨਿਰਮਾਣ ਹੋਣ 'ਤੇ ਉਦਘਾਟਨ ਕੀਤਾ ਗਿਆ | ਇਸ ਮੌਕੇ ਵਾਰਡ ਕੌਂਸਲਰ ਸੁਰਿੰਦਰ ਬਾਵਾ, ਫਰੀਡਮ ਫਾਈਟਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹਰਜੀਤ ਸਿੰਘ ਭਾਟੀਆ, ਈ. ਓ. ਚਰਨਜੀਤ ਸਿੰਘ ਉੱਭੀ, ਬਾਬਾ ਧਰਮ ਸਿੰਘ ਖੱਟੜਾ ਦੇ ਪੋਤਰੇ ਮਾ. ਜਸਦੀਪ ਸਿੰਘ ਖੱਟੜਾ ਅਤੇ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ | ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ | ਉਨ੍ਹਾਂ ਕਿਹਾ ਕਿ ਖੰਨਾ ਸ਼ਹਿਰ ਇਸ ਇਲਾਕੇ ਵਿਚ ਫਰੀਡਮ ਫਾਈਟਰ ਬਾਬਾ ਧਰਮ ਸਿੰਘ ਖੱਟੜਾ ਦੀ ਯਾਦ ਵਿਚ ਨਗਰ ਕੌਂਸਲ ਵਲੋਂ ਇਸ ਮਾਰਗ ਦਾ ਨਿਰਮਾਣ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠਾਂ ਬਿਨਾਂ ਕਿਸੇ ਭੇਦਭਾਵ ਦੇ ਸ਼ਹਿਰ ਦੇ ਸਾਰੇ ਹੀ ਵਾਰਡਾਂ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ | ਇਸ ਮੌਕੇ ਪਿੰਡ ਗਲਵੱਡੀ ਦੇ ਸਰਪੰਚ ਜਸਵੰਤ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਅਮਰਜੀਤ ਸਿੰਘ, ਇਕਬਾਲ ਸਿੰਘ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਮੇਲ ਸਿੰਘ ਠੇਕੇਦਾਰ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ |