14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕੌਂਸਲਰ ਹਰਦੀਪ ਨੀਨੂੰ 24 ਘੰਟਿਆਂ ਵਿਚ ਕਾਂਗਰਸ 'ਚ ਵਾਪਸ

Ad Position 21
No active advertisement
ਅਜੀਤ ਡੈਸਕ 28-03-2026
ਖੰਨਾ, 27 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਸਿਆਸਤ ਵਿਚ ਅੱਜ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਕੌਂਸਲਰ ਹਰਦੀਪ ਨੀਨੂੰ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ | ਜ਼ਿਕਰਯੋਗ ਹੈ ਕਿ ਨੀਨੂੰ ਮਹਿਜ਼ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ, ਪਰ ਅੱਜ ਉਨ੍ਹਾਂ ਨੇ ਮੁੜ 'ਹੱਥ' ਦਾ ਸਾਥ ਚੁਣ ਕੇ ਸਿਆਸੀ ਹਲਕਿਆਂ ਵਿਚ ਹਲਚਲ ਪੈਦਾ ਕਰ ਦਿੱਤੀ ਹੈ | ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੱਤਾ ਦੇ ਨਸ਼ੇ ਵਿਚ 'ਝਾੜੂ ਪਾਰਟੀ' ਡਰਾਉਣ-ਧਮਕਾਉਣ ਦੀਆਂ ਗਲਤ ਪਿਰਤਾਂ ਪਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਅਜਿਹੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ ਅਤੇ ਖੰਨੇ ਦੇ ਲੋਕ ਇਨ੍ਹਾਂ ਧੱਕੇਸ਼ਾਹੀਆਂ ਨੂੰ ਕਦੇ ਮਾਫ਼ ਨਹੀਂ ਕਰਨਗੇ | ਕੌਂਸਲਰ ਹਰਦੀਪ ਨੀਨੂੰ ਦੀ ਵਾਪਸੀ ਨੇ ਸਿੱਧ ਕਰ ਦਿੱਤਾ ਹੈ ਕਿ ਵਰਕਰ ਅਤੇ ਆਗੂ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਵਿਚ ਹੀ ਵਿਸ਼ਵਾਸ ਰੱਖਦੇ ਹਨ | ਇਸ ਮੌਕੇ ਬਲਾਕ ਪ੍ਰਧਾਨ ਰਾਜੀਵ ਰਾਏ ਮਹਿਤਾ, ਹਰਜਿੰਦਰ ਸਿੰਘ ਇਕੋਲਾਹਾ, ਵਿਕਾਸ ਮਹਿਤਾ, ਕੌਂਸਲਰ ਗੌਰਵ ਵਿਜ਼ਨ, ਕੌਂਸਲਰ ਰਵਿੰਦਰ ਸਿੰਘ ਬੱਬੂ, ਸਾਬਕਾ ਕੌਂਸਲਰ ਵੇਦ ਪ੍ਰਕਾਸ਼, ਕੌਂਸਲਰ ਨਰਿੰਦਰ ਕੁਮਾਰ ਵਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੰਨਾ ਪੁਲਿਸ ਨੇ 2 ਵਿਅਕਤੀਆਂ ਨੂੰ ਦੇਸੀ ਪਿਸਤੌਲ, ਰਾਈਫ਼ਲ ਤੇ ਕਾਰਤੂਸਾਂ ਸਮੇਤ ਕੀਤਾ ਕਾਬੂ ਅਗਲੀ ਖ਼ਬਰ ਦਲਿਤ ਸੈਨਾ ਵਲੋਂ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਥਾਣਾ ਰਾਮਾਂ ਮੂਹਰੇ ਧਰਨੇ ਦਾ ਐਲਾਨ <br/>
Ad Position 24