14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਾਛੀਵਾੜਾ ਦੇ ਸਰਕਾਰੀ ਹਸਪਤਾਲ ਵਿਖੇ ਦਿੱਤਾ ਧਰਨਾ

Ad Position 21
No active advertisement
ਅਜੀਤ ਡੈਸਕ 28-03-2026
ਮਾਛੀਵਾੜਾ ਸਾਹਿਬ, 27 ਮਾਰਚ (ਮਨੋਜ ਕੁਮਾਰ)-ਸਥਾਨਕ ਸ਼ਹਿਰ ਦੇ ਮੁੱਢਲੇ ਸਿਹਤ ਕੇਂਦਰ ਵਿਖੇ ਹੜਤਾਲ 'ਤੇ ਚੱਲ ਰਹੀਆਂ ਆਸ਼ਾ ਵਰਕਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਐੱਸ. ਐੱਮ. ਓ. ਦਫ਼ਤਰ ਸਾਹਮਣੇ ਧਰਨਾ ਦਿੱਤਾ | ਇਸ ਮੌਕੇ ਮਾਛੀਵਾੜਾ ਬਲਾਕ ਦੀ ਪ੍ਰਧਾਨ ਕਸ਼ਮੀਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਢਲੇ ਸਿਹਤ ਕੇਂਦਰਾਂ ਅਤੇ ਸਿਵਲ ਹਸਪਤਾਲਾਂ ਵਿਚ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਤੋਂ ਵੱਖ-ਵੱਖ ਤਰ੍ਹਾਂ ਦੇ ਕੰਮ ਲਏ ਜਾਂਦੇ ਹਨ | ਪਰ ਉਨ੍ਹਾਂ ਨੂੰ ਇਸ ਦੇ ਬਦਲੇ ਬਹੁਤ ਹੀ ਨਿਗੂਣਾ ਮਾਣ ਭੱਤਾ ਦਿੱਤਾ ਜਾਂਦਾ ਹੈ, ਜੋ ਕਿ ਅਕਸਰ ਸਮੇਂ ਸਿਰ ਵੀ ਜਾਰੀ ਨਹੀਂ ਹੁੰਦਾ | ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਆਸ਼ਾ ਵਰਕਰਾਂ ਨੂੰ ਕੇਵਲ 2500 ਰੁਪਏ ਪ੍ਰਤੀ ਮਹੀਨਾ ਮਿਲਦੇ ਹਨ | ਸਰਕਾਰ ਵਲੋਂ ਤਨਖ਼ਾਹ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ | ਇਸ ਕਾਰਨ ਆਸ਼ਾ ਵਰਕਰਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਆਸ਼ਾ ਵਰਕਰਾਂ ਦੀ ਤਨਖ਼ਾਹ ਵਿਚ ਵਾਧਾ ਕੀਤਾ ਜਾਵੇ, ਕੱਟੇ ਹੋਏ ਇੰਨਸੈਂਟਿਵ ਤੁਰੰਤ ਜਾਰੀ ਕੀਤੇ ਜਾਣ ਅਤੇ ਹਰ ਮਹੀਨੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾਵੇ | ਕਸ਼ਮੀਰ ਕੌਰ ਨੇ ਕਿਹਾ ਕਿ ਵਧ ਰਹੀ ਮਹਿੰਗਾਈ ਦੇ ਦੌਰ ਵਿਚ ਇਸ ਘੱਟ ਮਾਣ ਭੱਤੇ ਨਾਲ ਘਰ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਗੁਰਮੀਤ ਕੌਰ, ਕੁਲਵੰਤ ਕੌਰ, ਮਨਜਿੰਦਰ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਕੌਰ, ਪੁਸ਼ਪਾ ਰਾਣੀ, ਅਨੀਤਾ ਰਾਣੀ, ਸੁਨੀਤਾ ਰਾਣੀ ਸਮੇਤ ਵੱਡੀ ਗਿਣਤੀ ਵਿਚ ਆਸ਼ਾ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਛੀਵਾੜਾ ਪੁਲਿਸ ਨੇ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਅੰਮਿ੍ਤਸਰ ਤੋਂ ਕੀਤਾ ਕਾਬੂ ਸਕੂਲ ਟਰੱਸਟੀ ਉੱਪਰ... ਅਗਲੀ ਖ਼ਬਰ ਖੰਨਾ ਪੁਲਿਸ ਨੇ 2 ਵਿਅਕਤੀਆਂ ਨੂੰ ਦੇਸੀ ਪਿਸਤੌਲ, ਰਾਈਫ਼ਲ ਤੇ ਕਾਰਤੂਸਾਂ ਸਮੇਤ ਕੀਤਾ ਕਾਬੂ
Ad Position 24