ਡੇਹਲੋਂ, 27 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਸੇਵਾ ਮੁਕਤ ਜੱਜ ਹਰਪ੍ਰੀਤ ਸਿੰਘ ਸਿਮਕ ਦੇ ਹੱਕ ਵਿਚ ਅੱਜ ਦੇਰ ਸ਼ਾਮ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਪੈਟਰੋਲ ਪੰਪ ਸਰੀਂਹ ਵਿਖੇ ਭਰਵੀਂ ਇਕੱਤਰਤਾ ਹੋਈ, ਜਿਸ ਦੌਰਾਨ ਹਲਕਾ ਇੰਚਾਰਜ ਸਿਮਕ ਨਾਲ ਵਰਕਰਾਂ ਨੂੰ ਰੂਬਰੂ ਕਰਵਾਇਆ ਗਿਆ | ਇਸ ਸਮੇਂ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਗਿੱਲ ਦੇ ਨਵੇਂ ਥਾਪੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੀ ਵੱਖ-ਵੱਖ ਪਿੰਡਾਂ ਦੇ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਮਿਲਣੀ ਕਰਵਾਈ ਗਈ ਹੈ, ਤਾਂ ਕਿ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਪੱਕੀ ਹੋ ਸਕੇ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਸਿਮਕ ਪੜੇ ਲਿਖੇ ਤੇ ਸੂਝਵਾਨ ਵਿਅਕਤੀ ਹਨ, ਜੋ ਸਰਕਾਰ ਬਣਨ ਤੇ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਕਰਨ ਨੂੰ ਤਰਜ਼ੀਹ ਦੇਣ ਦੇ ਨਾਲ-ਨਾਲ ਲੋਕ ਮਸਲਿਆਂ ਦੇ ਹੱਲ ਨੂੰ ਪਹਿਲ ਦੇਣਗੇ | ਸਾਬਕਾ ਮੰਤਰੀ ਗਾਬੜੀਆ ਨੇ ਕਿਹਾ ਕਿ ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ ਹੈ ਅਤੇ ਹਲਕੇ ਅੰਦਰ ਸਾਰੇ ਵਰਗਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਨੇ ਸਾਬਤ ਕਰ ਦਿੱਤਾ ਹੈ, ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਪੱਕੀ ਹੋਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸਾਰੇ ਵਰਗਾਂ ਦੇ ਲੋਕ ਨਿਰਾਸ਼ ਨਜ਼ਰ ਆ ਰਹੇ ਹਨ, ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ |ਇਸ ਸਮੇਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਦਿਨ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਥਾਪੜਾ ਮਿਲਿਆ ਹੈ, ਉਸੇ ਦਿਨ ਤੋਂ ਸੀਨੀਅਰ ਲੀਡਰਸ਼ਿਪ ਵਲੋਂ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ | ਸਿਮਕ ਨੇ ਕਿਹਾ ਕਿ ਉਹ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਹਰ ਇਕ ਆਗੂ ਤੇ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਅਤੇ ਪਾਰਟੀ ਦੀਆਂ ਉਸਾਰੂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ | ਇਸ ਸਮੇਂ ਸਾਬਕਾ ਕੌਂਸਲਰ ਰਖਵਿੰਦਰ ਸਿੰਘ ਗਾਬੜੀਆ, ਸਾਬਕਾ ਸਰਪੰਚ ਪ੍ਰਮਿੰਦਰ ਸਿੰਘ ਸਰੀਂਹ, ਸਪੋਰਟਸ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਸਰੀਂਹ, ਜਨਰਲ ਸਕੱਤਰ ਪਰਮਜੀਤ ਸਿੰਘ ਨੱਤ, ਸੁਰਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗਿੱਲ, ਹਰਦੀਪ ਸਿੰਘ ਮਾਣਕਵਾਲ, ਪੰਚ ਹਰਜਿੰਦਰ ਸਿੰਘ ਜਿੰਦੂ ਗਿੱਲ, ਸਰਪੰਚ ਗੁਰਚੇਤ ਸਿੰਘ ਗੀਬਾ ਮਾਣਕਵਾਲ, ਪੰਚ ਮਨਜੀਤ ਸਿੰਘ ਮਾਣਕਵਾਲ, ਗੁਰਪ੍ਰੀਤ ਸਿੰਘ ਗੋਪੀ ਗਿੱਲ, ਅਜੇ ਦੁਗਰੀ ਸਤਜੋਤ ਨਗਰ, ਪਿ੍ੰਸ ਵਰਮਾ, ਮੌਂਟੀ ਸਰੀਂਹ, ਅਨਿਲ ਭਾਰਦਵਾਜ, ਹਨੀ, ਜਸਵੰਤ ਸਿੰਘ ਕੈਂਡ, ਜੋਧਾ ਕੈਂਡ, ਦਵਿੰਦਰ ਸਿੰਘ ਕੈਂਡ, ਤੇਜਿੰਦਰ ਸਿੰਘ ਕੈਂਡ, ਤਰਲੋਕ ਸਿੰਘ ਸਰੀਂਹ, ਗੁਰਮੇਲ ਸਿੰਘ ਆਲਮਗੀਰ, ਸਾਬਕਾ ਸਰਪੰਚ ਕੁਲਵੰਤ ਸਿੰਘ ਆਲਮਗੀਰ, ਚਰਨਜੀਤ ਸਿੰਘ ਦੁਲੇਅ, ਰਣਜੀਤ ਸਿੰਘ ਸਰੀਂਹ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |