14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਇਕਜੋਤ ਨਿਵਾਸ ਜਗਰਾਉਂ ਵਿਖੇ ਤਿੰਨ ਰੋਜ਼ਾ ਸਮਾਗਮ ਸ਼ੁਰੂ

Ad Position 21
No active advertisement
ਅਜੀਤ ਡੈਸਕ 28-03-2026
• ਜਨਮ ਦਿਹਾੜੇ ਦੀ ਖੁਸ਼ੀ ਵਿਚ ਇਹ ਸਮਾਗਮ 47 ਵਰ੍ਹੇ ਪਹਿਲਾਂ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਨੇ ਸ਼ੁਰੂ ਕੀਤਾ ਸੀ ਕਰਵਾਉਣਾ
ਜਗਰਾਉਂ, 27 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆ ਦੇ ਗ੍ਰਹਿ ਇਕਜੋਤ ਨਿਵਾਸ ਅਗਵਾੜ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ 47ਵਾਂ ਤਿੰਨ ਰੋਜ਼ਾ ਸਮਾਗਮ ਸ਼ੁਰੂ ਹੋਇਆ | ਇਹ ਸਮਾਗਮ 46 ਵਰ੍ਹੇ ਪਹਿਲਾਂ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਨੇ ਸ਼ੁਰੂ ਕਰਵਾਉਂਣਾ ਸ਼ੁਰੂ ਕੀਤਾ ਸੀ ਜੋ ਹੁਣ ਉਨ੍ਹਾਂ ਤੋਂ ਵਰੋਸਾਏ ਅਤੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਸਮਾਗਮ 'ਚ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ | ਇਨ੍ਹਾਂ ਦੀ ਅਰਦਾਸ ਬਾਬਾ ਗੁਰਜੰਟ ਸਿੰਘ ਵਲੋਂ ਕੀਤੀ ਗਈ | ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਦੱਸਿਆ ਕਿ 28 ਮਾਰਚ ਦੀ ਸ਼ਾਮ ਨੂੰ ਕੀਰਤਨ ਦਰਬਾਰ ਹੋਵੇਗਾ | ਉਨ੍ਹਾਂ ਦੱਸਿਆ ਕਿ 29 ਮਾਰਚ ਸਵੇਰੇ 9 ਵਜੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿਚ ਤਖ਼ਤ ਸਾਹਿਬਾਨਾ ਦੇ ਜਥੇਦਾਰ ਸਾਹਿਬ, ਸੰਤ ਮਹਾਂਪੁਰਖ, ਕੀਰਤਨੀ, ਕਵੀਸ਼ਰੀ ਤੇ ਢਾਡੀ ਜੱਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਆਦਿ ਸੰਸਥਾਵਾਂ ਦੇ ਆਗੂ ਪਹੁੰਚ ਕੇ ਆਪਣੀਆਂ ਹਾਜ਼ਰੀਆਂ ਲਵਾਉਣਗੇ | ਇਸ ਮੌਕੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਰਸਭਿਨ੍ਹਾਂ ਕੀਰਤਨ ਵੀ ਕੀਤਾ | ਇਸ ਮੌਕੇ ਬਾਬਾ ਹਰਚੰਦ ਸਿੰਘ ਝੋਰੜਾਂ, ਮਨਜੀਤ ਸਿੰਘ, ਪ੍ਰੇਮ ਸਿੰਘ ਧਾਲੀਵਾਲ, ਗੁਰਮੇਲ ਸਿੰਘ, ਹਰੀ ਸਿੰਘ ਧਾਲੀਵਾਲ, ਦਰਸ਼ਨ ਸਿੰਘ, ਅਮਨਦੀਪ ਸਿੰਘ ਹੈਪੀ, ਕਰਤਾਰ ਸਿੰਘ, ਚਰਨ ਸਿੰਘ, ਹਰਮਿੰਦਰ ਸਿੰਘ, ਪਰਮਜੀਤ ਸਿੰਘ, ਅਸ਼ੋਕ ਕੁਮਾਰ, ਅਵਤਾਰ ਸਿੰਘ ਬਿੱਟਾ, ਜਰਨੈਲ ਸਿੰਘ, ਹਰਬੰਸ ਸਿੰਘ ਭੱਟੀਆਂ, ਦੇਵਦੱਤ ਕਪੂਰ, ਜਗਦੇਵ ਸਿੰਘ, ਗੋਰਵ ਕਪੂਰ, ਬਲਜੀਤ ਸਿੰਘ ਏ.ਐੱਸ.ਆਈ., ਦੇਲਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ, ਮਨਧੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਵਿੰਦਰ ਸਿੰਘ ਸੰਧੂ ਨੂੰ ਸਦਮਾ, ਛੋਟੀ ਭੈਣ ਦਾ ਦਿਹਾਂਤ ਅਗਲੀ ਖ਼ਬਰ ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਗਰੀਬ ਰੇਹੜੀ ਫੜ੍ਹੀ ਵਾਲਿਆਂ ਨੂੰ ਨੋਟਿਸ ਭੇਜਣ ਖ਼ਿਲਾਫ਼ ਵਫ਼ਦ ਐੱਸ.ਡੀ.ਐੱਮ. ਨੂੰ ਮਿਲਿਆ...
Ad Position 24