ਕਣਕ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ-ਤਰੁਨਪ੍ਰੀਤ ਸਿੰਘ ਸੌਂਦ
ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ, ਖੰਨਾ ਵਿਖੇ ਕਣਕ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧਾਂ ਸਬੰਧੀ ਖ਼ਰੀਦ ਏਜੰਸੀਆਂ, ਆੜ੍ਹਤੀਆ ਐਸੋਸੀਏਸ਼ਨ, ਲੇਬਰ ਐਸੋਸੀਏਸ਼ਨ ਤੇ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ ਅਤੇ ਮੰਡੀ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਤੋਂ ਇਲਾਵਾ ਸਬੰਧਿਤ ਵਿਭਾਗਾਂ ਨੂੰ ਕਣਕ ਦੀ ਖ਼ਰੀਦ ਦੌਰਾਨ ਆਪਣੀ ਬਣਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਣਕ ਦੀ ਖ਼ਰੀਦ ਨਾਲ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਕਣਕ ਦੀ ਖ਼ਰੀਦ ਤੇ ਲਿਫ਼ਟਿੰਗ ਪੂਰੀ ਤੇਜ਼ੀ ਨਾਲ ਕਰਵਾਈ ਜਾਣੀ ਚਾਹੀਦੀ ਹੈ | ਉਨ੍ਹਾਂ ਮੀਟਿੰਗ ਵਿੱਚ ਕਿਹਾ ਕਿ ਟਰਾਂਸਪੋਰਟ ਦੇ ਟਰੱਕ ਦੀ ਘਾਟ ਆਦਿ ਦੀਆਂ ਸ਼ਿਕਾਇਤਾਂ ਬਿਲਕੁਲ ਨਹੀਂ ਹੋਣੀਆਂ ਚਾਹੀਦੀਆਂ | ਸਬੰਧਿਤ ਇਸ ਨੰੂ ਪੂਰਾ ਕਰਨ ਲਈ ਜ਼ਿੰਮੇਵਾਰ ਹੋਣਗੇ | ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮਾਰਕੀਟ ਕਮੇਟੀ ਖੰਨਾ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਬਿਜਲੀ, ਸਫ਼ਾਈ, ਛਾਂ ਅਤੇ ਖਪਾਨਿਆ ਦਾ ਯੋਗ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਹਨਾਂ ਮੰਡੀਆਂ ਵਿਚ ਬਾਰਦਾਨੇ ਦੇ ਪੁਖ਼ਤਾ ਪ੍ਰਬੰਧ ਮੁਕੰਮਲ ਹੋਣ ਅਤੇ ਕਿਸਾਨਾਂ ਦੀ ਕਣਕ ਦੀ ਫ਼ਸਲ ਸਮੇਂ ਸਿਰ ਖ਼ਰੀਦ ਕਰਨ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨ ਨੂੰ ਯਕੀਨੀ ਬਣਾਇਆ ਜਾਵੇ | ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖ਼ਰੀਦ ਕੇ ਉਸਦੀ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਅਨਾਜ ਮੰਡੀਆਂ ਵਿਚੋਂ ਤੁਰੰਤ ਚੁੱਕ ਲਈ ਜਾਵੇ ਤਾਂ ਜੋ ਕਿਸਾਨ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਅÏਕੜ ਪੇਸ਼ ਨਾ ਆਵੇ | ਮੰਤਰੀ ਸੌਂਦ ਨੇ ਕਿਹਾ ਕਿ ਏਸ਼ੀਆ ਦੀ ਸਭ ਵੱਡੀ ਅਨਾਜ ਮੰਡੀ ਖੰਨਾ ਵਿਚੋਂ ਅਨਾਜ ਨੂੰ ਤੁਰੰਤ ਚੁੱਕਣ ਲਈ ਵਿਸਤਿ੍ਤ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਅਤੇ ਕਣਕ ਦੇ ਨਾੜ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ ਜਿਸ ਨਾਲ ਵਾਤਾਵਰਨ ਨੂੰ ਵੱਡਾ ਖ਼ਤਰਾ ਪੈਦਾ ਹੁੰਦਾ ਹੈ | ਮੀਟਿੰਗ ਦੇ ਅੰਤ ਉਨ੍ਹਾਂ ਨੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਣਕ ਦੇ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਅਤੇ ਹੋਰ ਐਸੋਸੀਏਸ਼ਨਾਂ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਆੜ੍ਹਤੀਆਂ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਯਾਦਵਿੰਦਰ ਸਿੰਘ ਲਿਬੜਾ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਆੜ੍ਹਤੀਏ ਮੌਜੂਦ ਸਨ |
ਇਸ ਮੌਕੇ ਲਖਵੀਰ ਸਿੰਘ ਡੀ. ਐਫ. ਐਫ. ਸੀ. ਪਨਗਰੇਨ, ਹਰਭਜਨ ਸਿੰਘ ਏ. ਐਫ. ਐਸ. ਓ ਖੰਨਾ, ਇੰਸ. ਪਰਮਿੰਦਰ ਸਿੰਘ, ਮੋਨਿਕਾ ਗੋਇਲ ਆਰ. ਐਮ. ਪਨਸਪ ਲੁਧਿਆਣਾ, ਇੰਸ. ਲਵਪ੍ਰੀਤ ਸਿੰਘ, ਸੁਧੀਰ ਕੁਮਾਰ ਡੀ. ਐਮ. ਮਾਰਕਫੈੱਡ, ਗੁਰਪ੍ਰੀਤ ਸਿੰਘ ਮੈਨੇਜਰ ਮਾਰਕਫੈੱਡ, ਸੁਖਵਿੰਦਰ ਸਿੰਘ ਡੀ. ਐਮ. ਪੀ. ਐਸ. ਡਬਲਿਊ ਸੀ., ਰੁਪਿੰਦਰ ਸਿੰਘ ਮੈਨੇਜਰ ਖੰਨਾ, ਟੀ. ਏ. ਮੇਹਰਬਾਨ ਸਿੰਘ, ਚੇਅਰਮੈਨ ਜਗਤਾਰ ਸਿੰਘ ਰਤਨ ਹੇੜੀ, ਯਾਦਵਿੰਦਰ ਸਿੰਘ ਲਿਬੜਾ, ਭਰਪੂਰ ਚੰਦ ਬੈਟਰ, ਹੁਕਮ ਚੰਦ, ਸੁਭਾਸ਼, ਰਾਜ ਕੁਮਾਰ ਸਾਹਨੇਵਾਲੀਆ, ਸੰਕੇਤ ਕੁਮਾਰ ਧੰਮੀ, ਵੇਦ ਪ੍ਰਕਾਸ਼, ਸਤੀਸ਼ ਕੁਮਾਰ ਗਰਗ, ਬੂਟਾ ਸਿੰਘ ਰਾਜੇਵਾਲ, ਭੁਪਿੰਦਰ ਸਿੰਘ, ਦਰਸ਼ਨ ਸਿੰਘ ਗਿੱਲ, ਫਤਿਹ ਸਿੰਘ ਜਰਗ, ਸੰਜੀਵ ਕੁਮਾਰ ਸੀਲੀ, ਪ੍ਰਧਾਨ ਹਰਸੇਮ ਪਾਲ ਬੱਤਾ, ਸੁਰਿੰਦਰ ਕੁਮਾਰ ਸ਼ਾਹੀ, ਜਸਪਾਲ ਸਿੰਘ ਕਾਲਾ, ਰਕੇਸ਼ ਕੁਮਾਰ ਬਿੱਟਾ, ਬਲਕਾਰ ਸਿੰਘ ਬਿੱਟੂ, ਜਗਤਾਰ ਸਿੰਘ ਇਕੋਲਾਹੀ, ਗਿਰਧਾਰੀ ਲਾਲ, ਭਗਵਾਨ ਦਾਸ, ਭਾਨਾ, ਹਰੀਸ਼ ਕੁਮਾਰ ਭਗਤ, ਸਚਿਨ ਸ਼ਾਹੀ ਆਦਿ ਹਾਜ਼ਰ ਸਨ |
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅਨਾਜ ਮੰਡੀ ਖੰਨਾ 'ਚ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸੰਬੰਧੀ ਕੀਤੀ ਮੀਟਿੰਗ
ਅਜੀਤ ਡੈਸਕ
29-03-2026