24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮਾਪੇ ਆਪਣੇ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਕਰਵਾਉਣ - ਪਿ੍ੰਸੀਪਲ ਸੁਰਿੰਦਰ ਕੌਰ

Ad Position 21
No active advertisement
ਸ਼ਹੀਦ ਸੁਖਚੈਨਦੀਪ ਸਿੰਘ ਸ. ਸ. ਸ. ਸ. ਸ ਪਿੰਡ ਘੁਡਾਣੀ ਕਲਾਂ ਵਿਖੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਸਰਪੰਚ ਗੁਰਿੰਦਰ ਸਿੰਘ, ਪ੍ਰਧਾਨ ਰਾਜਵੀਰ ਸਿੰਘ ਉਨ੍ਹਾਂ ਨਾਲ ਪਿੰ੍ਰਸੀਪਲ ਸੁਰਿੰਦਰ ਕੌਰ, ਲੈਕਚਰਾਰ ਇਕਬਾਲ ਸਿੰਘ ਸਮੇਤ ਸਮੂਹ ਸਟਾਫ਼ | ਤਸਵੀਰ : ਸੁਖਵੀਰ ਸਿੰਘ ਚਣਕੋਈਆਂ <br/> 29-03-2026
ਰਾੜਾ ਸਾਹਿਬ, 28 ਮਾਰਚ (ਸੁਖਵੀਰ ਸਿੰਘ ਚਣਕੋਈਆਂ)-ਸ਼ਹੀਦ ਸੁਖਚੈਨਦੀਪ ਸਿੰਘ ਸਰਕਾਰੀ ਸੀਨੀ. ਸੈਕੰਡਰੀ ਸਕੂਲ ਪਿੰਡ ਘੁਡਾਣੀ ਕਲਾਂ ਵੱਲੋਂ ਅੱਜ 6ਵੀਂ, 7ਵੀਂ, 9ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਐਲਾਨਿਆ ਗਿਆ | ਸਾਰੀਆਂ ਜਮਾਤਾਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਪਿੰ੍ਰਸੀਪਲ ਸੁਰਿੰਦਰ ਕੌਰ, ਸਰਪੰਚ ਗੁਰਿੰਦਰ ਸਿੰਘ 'ਤੇ ਪ੍ਰਧਾਨ ਰਾਜਵੀਰ ਸਿੰਘ ਵੱਲੋਂ ਇਨਾਮਾਂ ਦੀ ਵੰਡ ਕੀਤੀ ਗਈ | ਪਿ੍ੰਸੀਪਲ ਸੁਰਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਵੱਖ-ਵੱਖ ਜਮਾਤਾਂ ਵਿੱਚ ਚੰਗੇ ਨੰਬਰ ਲੈ ਕੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਲਈ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ ਜਿਸ ਕਰਕੇ ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਹਰ ਪੱਖੋਂ ਅੱਗੇ ਹਨ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਉਣ ਨੂੰ ਪਹਿਲ ਦੇਣ | ਇਸ ਮੌਕੇ ਹਰਕੀਤ ਸਿੰਘ ਘੁਡਾਣੀ ਕਲਾਂ, ਗੁਰੀ ਬੋਪਾਰਾਏ ਸੁਖਮਿੰਦਰ ਸਿੰਘ ਸਾਬਕਾ ਪੰਚ ਤੋਂ ਇਲਾਵਾ ਲੈਕਚਰਾਰ ਸੁਖਵਿੰਦਰ ਸਿੰਘ , ਲੈਕਚਰਾਰ ਇਕਬਾਲ ਸਿੰਘ ਘੁਡਾਣੀ ਖ਼ੁਰਦ, ਲੈਕਚਰਾਰ ਨਵਦੀਪ ਸਿੰਘ, ਕੁਲਜਿੰਦਰ ਕੌਰ, ਮਨਦੀਪ ਕੌਰ, ਰਣਇੰਦਰ ਕੌਰ, ਨਪਿੰਦਰ ਕੌਰ, ਸੁਖਬੀਰ ਕੌਰ, ਸੰਦੀਪ ਕੌਰ, ਗੁਰਪ੍ਰੀਤ ਕੌਰ, ਮਨਵੀਰ ਸਿੰਘ, ਕੁਲਵਿੰਦਰ ਕੌਰ, ਕੁਲਵੀਰ ਸਿੰਘ, ਰਾਮ ਚੰਦਰ, ਕੰਵਲਜੀਤ ਕੌਰ, ਊਸ਼ਾ ਰਾਣੀ, ਪਰਮਿੰਦਰ ਸ਼ਰਮਾ, ਦਲਵੀਰ ਸਿੰਘ, ਦਲਬੀਰ ਸਿੰਘ ਚਣਕੋਈਆਂ, ਰਾਜਵੰਤ ਕੌਰ, ਕੁਲਵਿੰਦਰ ਸਿੰਘ ਆਦਿ ਸਕੂਲ ਸਟਾਫ਼ ਸਮੇਤ ਸਕੂਲ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਸਨ |
Ad Position 22
No active advertisement
ਪਿਛਲੀ ਖ਼ਬਰ ਅੱਜ ਪਿੰਡ ਦੁਧਾਲ 'ਚ ਕਾਂਸ਼ੀ ਰਾਮ ਦਾ ਜਨਮ ਦਿਨ ਮਨਾਵੇਗੀ ਬਸਪਾ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਮਾਂਗੇਵਾਲ ਵਿਖੇ ਸਾਲਾਨਾ ਨਤੀਜੇ ਐਲਾਨੇ
Ad Position 24