ਰਾੜਾ ਸਾਹਿਬ, 28 ਮਾਰਚ (ਪ੍ਰੀਤਮ ਸਿੰਘ ਮੁਕੰਦਪੁਰੀ)-ਸਰਕਾਰੀ ਕੰਨਿਆ ਹਾਈ ਸਕੂਲ ਸਿਆੜ੍ਹ ਦਾ ਨਾਨ ਬੋਰਡ ਜਮਾਤਾਂ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ | ਪ੍ਰਾਪਤ ਜਾਣਕਾਰੀ ਅਨੁਸਾਰ ਜਮਾਤ ਨੌਵੀਂ ਵਿਚੋਂ ਕੋਮਲਪ੍ਰੀਤ ਕੌਰ ਨੇ ਪਹਿਲਾ, ਜਸ਼ਨਵੀਰ ਕੌਰ ਦੂਜਾ ਅਤੇ ਪਵਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜਮਾਤ ਸੱਤਵੀਂ ਦੀ ਉਮਾ ਕੁਮਾਰੀ ਪਹਿਲਾ, ਸਾਰਾਰਜਾ ਖਾਂ ਦੂਜਾ, ਨਵਨੀਤ ਕੌਰ ਅਤੇ ਅੰਜਲੀ ਕੁਮਾਰੀ ਦੋਵੇਂ ਤੀਜੇ ਸਥਾਨ 'ਤੇ ਰਹੀਆਂ | ਇਸੇ ਤਰ੍ਹਾਂ ਛੇਵੀਂ ਜਮਾਤ ਵਿਚੋਂ ਤਕਦੀਰ ਕੌਰ, ਮਨਦੀਪ ਕੌਰ, ਪ੍ਰਭਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸਮੇਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਅਸ਼ੋਕ ਸਿੰਘ ਨੇ ਸਨਮਾਨਿਤ ਕੀਤਾ | ਬੱਚਿਆਂ ਨੂੰ ਨਵੀਆਂ ਕਿਤਾਬਾਂ ਵੀ ਵੰਡੀਆਂ ਗਈਆਂ | ਇਸ ਤੋਂ ਇਲਾਵਾ ਮਾਪਿਆਂ ਤੇ ਬੱਚਿਆਂ ਦੇ ਹੈਲਥ ਕਾਰਡ ਵੀ ਬਣਾਏ ਗਏ | ਸਕੂਲ ਮੁਖੀ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਵਿੱਚ ਵੱਧ ਤੋਂ ਵੱਧ ਦਾਖ਼ਲੇ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ |