ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਪਲੈਨਿਟ ਈ ਸਕੂਲ ਖੰਨਾ ਦੀ ਮੁਖੀ ਸੋਨੀਆ ਧਵਨ ਦਾ ਮਹਿਲਾ ਜਾਗਰੂਕਤਾ ਸਮਾਗਮ ਵਿਚ ਸਨਮਾਨ ਕੀਤਾ ਗਿਆ | ਦੇਸ਼ ਦੀ ਰਾਜਧਾਨੀ ਵਿਚ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦੇਸ਼ ਭਰ ਤੋਂ ਪ੍ਰੇਰਣਾਦਾਇਕ ਹਸਤੀਆਂ ਅਤੇ ਸਮਾਜ ਵਿਚ ਬਦਲਾਅ ਲਿਆਉਣ ਵਾਲੇ ਵਿਅਕਤੀਆਂ ਨੇ ਹਿੱਸਾ ਲਿਆ | ਇਸ ਪ੍ਰੋਗਰਾਮ ਦਾ ਉਦੇਸ਼ ਮਹਿਲਾਵਾਂ ਦੇ ਅਧਿਕਾਰਾਂ, ਸਿੱਖਿਆ ਅਤੇ ਆਤਮਨਿਰਭਰਤਾ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨਿਤ ਕਰਨਾ ਸੀ | ਇਸ ਮੌਕੇ 'ਤੇ ਸੋਨੀਆ ਧਵਨ ਚੇਅਰਪਰਸਨ ਗ੍ਰੇ ਮੈਟਰਜ਼ ਗਰੁੱਪ, ਨੂੰ ਮਹਿਲਾ ਸਸ਼ਕਤੀਕਰਨ ਵਿਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੀ ਅਗਵਾਈ ਹੇਠ ਗ੍ਰੇ ਮੈਟਰਜ਼ ਗਰੁੱਪ ਨੇ ਖ਼ਾਸ ਕਰ ਕੇ ਮਹਿਲਾਵਾਂ ਲਈ ਸਿੱਖਿਆ ਅਤੇ ਮੈਨੇਜਮੈਂਟ ਖੇਤਰਾਂ ਵਿਚ ਕਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਹਨ, ਜਿਸ ਨਾਲ ਉਹ ਆਤਮਨਿਰਭਰ ਬਣ ਰਹੀਆਂ ਹਨ | ਉਨ੍ਹਾਂ ਦੇ ਯਤਨਾਂ ਨੂੰ ਹਰ ਪਾਸੇ ਤੋਂ ਕਾਬਿਲ-ਏ-ਤਾਰੀਫ਼ ਮੰਨਿਆ ਗਿਆ ਹੈ ਅਤੇ ਇਹ ਹੋਰਾਂ ਲਈ ਪੇ੍ਰਰਨਾ ਦਾ ਸਰੋਤ ਬਣੇ ਹਨ |