26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਬੀਬੀ ਖੱਟੜਾ ਸ਼੍ਰੋ. ਅਕਾਲੀ ਦਲ ਸਰਕਲ ਘਵੱਦੀ ਇਸਤਰੀ ਵਿੰਗ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 29-03-2026
ਡੇਹਲੋਂ, 28 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੀ ਅਗਵਾਈ ਹੇਠ ਅੱਜ ਬੀਬੀ ਮਨਜੀਤ ਕੌਰ ਖੱਟੜਾ ਨੂੰ ਸਰਕਲ ਘਵੱਦੀ ਇਸਤਰੀ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ | ਜ਼ਿਕਰਯੋਗ ਹੈ ਕਿ ਖੱਟੜਾ ਨਿਵਾਸੀ ਅਮਰੀਕ ਸਿੰਘ ਖੱਟੜਾ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਦੇ ਆ ਰਹੇ ਹਨ ਅਤੇ ਸੰਮਤੀ ਮੈਂਬਰ ਦੀ ਚੋਣ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਲੜ ਚੁੱਕੇ ਹਨ | ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਮਨਜੀਤ ਕੌਰ ਖੱਟੜਾ ਦੇ ਸਰਕਲ ਪ੍ਰਧਾਨ ਬਣਾਏ ਜਾਣ 'ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਡੇਹਲੋਂ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਾਬਕਾ ਸੰਮਤੀ ਮੈਂਬਰ ਕਮਿੱਕਰ ਸਿੰਘ ਖੱਟੜਾ ਸਮੇਤ ਵਲੋਂ ਵਧਾਈ ਦਿੰਦਿਆਂ ਪਾਰਟੀ ਲਈ ਹੋਰ ਸਿਰੜ ਨਾਲ ਕੰਮ ਕਰਨ ਦੀ ਅਪੀਲ ਕੀਤੀ | ਇਸ ਸਮੇਂ ਸਰਕਲ ਪ੍ਰਧਾਨ ਬੀਬੀ ਮਨਜੀਤ ਕੌਰ ਖੱਟੜਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਦੇ ਹੋਏ ਬੀਬੀਆਂ ਨੂੰ ਪਾਰਟੀ ਨਾਲ ਜੋੜਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਉਸਾਰੂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ |
Ad Position 22
No active advertisement
ਪਿਛਲੀ ਖ਼ਬਰ ਜੰਡਿਆਲੀ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਰਸਮੀ ਉਦਘਾਟਨ ਅਗਲੀ ਖ਼ਬਰ ਰਾਸ਼ਟਰੀ ਮਹਿਲਾ ਜਾਗਰੂਕਤਾ ਸਮਾਗਮ ਦੌਰਾਨ ਸੋਨੀਆ ਧਵਨ ਦਾ ਸਨਮਾਨ
Ad Position 24