26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕੈਂਬਰਿਜ ਮਾਡਰਨ ਸਕੂਲ ਮਲੌਦ ਵਿਖੇ ਬੱਚਿਆਂ ਦੀ ਸਿਹਤਯਾਬੀ ਤੇ ਪੜ੍ਹਾਈ ਲਈ ਗੁਰੂ ਸਾਹਿਬ ਦਾ ਓਟ ਆਸਰਾ ਲਿਆ

Ad Position 21
No active advertisement
ਅਜੀਤ ਡੈਸਕ 29-03-2026
ਮਲੌਦ, 28 ਮਾਰਚ (ਸਹਾਰਨ ਮਾਜਰਾ)-ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਚੋਮੋਂ ਮਲੌਦ ਵਿਖੇ ਪਿ੍ੰਸੀਪਲ ਸੰਜੀਵ ਮੋਦਗਿਲ ਦੇ ਉੱਦਮ ਸਦਕਾ ਬੱਚਿਆਂ ਦੀ ਸਿਹਤਯਾਬੀ ਲਈ ਅਤੇ ਚੰਗੀ ਸਿੱਖਿਆ ਗ੍ਰਹਿਣ ਕਰਨ ਲਈ ਗੁਰੂ ਸਾਹਿਬ ਜੀ ਦਾ ਓਟ ਆਸਰਾ ਲਿਆ ਗਿਆ | ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ | ਉੱਘੇ ਰਾਗੀ ਸਿੰਘ ਭਾਈ ਬਲਵਿੰਦਰ ਸਿੰਘ ਬਾਬਰਪੁਰ ਵਾਲਿਆਂ ਵਲੋਂ ਕਥਾ ਕੀਰਤਨ ਰਾਹੀਂ ਸਭਨਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ | ਉਪਰੰਤ ਅਮਨ ਸ਼ਾਂਤੀ, ਸਿਹਤਯਾਬੀ ਅਤੇ ਚੰਗੀ ਸਿਹਤ, ਸਿੱਖਿਆ ਲਈ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਸੰਜੀਵ ਮੋਦਗਿਲ ਨੇ ਕਿਹਾ ਕਿ ਸਕੂਲ ਹਮੇਸ਼ਾ ਹਰੇਕ ਸੈਸ਼ਨ ਦੀ ਸ਼ੁਰੂਆਤ ਦੌਰਾਨ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦਾ ਆ ਰਿਹਾ ਹੈ | ਜਿਸ ਨਾਲ ਸਕੂਲ ਦੇ ਵਿਦਿਆਰਥੀ ਸਿਹਤਯਾਬ ਰਹਿੰਦੇ ਹੋਏ ਸਿੱਖਿਆ, ਧਾਰਮਿਕ ਅਤੇ ਅਕਾਦਮਿਕ ਖੇਤਰਾਂ ਵਿਚ ਮੱਲ੍ਹਾਂ ਮਾਰਦੇ ਆ ਰਹੇ ਹਨ | ਸਮਾਗਮ ਵਿਚ ਸਾਬਕਾ ਮੰਡਲ ਸਿੱਖਿਆ ਅਫ਼ਸਰ ਡਾ. ਮੱਘਰ ਸਿੰਘ ਕਾਲੀਆ, ਮਾ ਸਿੱਖਿਆ ਸ਼ਾਸਤਰੀ ਡਾ. ਕਰਨੈਲ ਸਿੰਘ ਕਾਲੀਆ ਨੇ ਬੱਚਿਆਂ ਨਾਲ ਆਪਣੀ ਜ਼ਿੰਦਗੀ ਦੇ ਸੰਘਰਸ਼ ਤੇ ਮਿਹਨਤੀ ਇਤਿਹਾਸਿਕ ਪਲਾਂ ਨੂੰ ਮਾਪਿਆਂ ਤੇ ਬੱਚਿਆਂ ਨਾਲ ਸਾਂਝਾ ਕੀਤਾ | ਇਸ ਮੌਕੇ ਇੰਜ. ਹਰਮਿੰਦਰਪਾਲ ਸਿੰਘ ਸਹਾਰਨਮਾਜਰਾ, ਮਾਸਟਰ ਰਮਨਦੀਪ ਸਿੰਘ, ਕਰਮਦੀਪ ਕੌਰ, ਜਸਪ੍ਰੀਤ ਕੌਰ, ਕਮਲਪ੍ਰੀਤ ਕੌਰ, ਤਰਨਜੀਤ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਕਿਰਨਜੀਤ ਕੌਰ, ਸ਼ਿੰਦਰਪਾਲ ਕੌਰ, ਸੁਖਵੀਰ ਕੌਰ, ਰਣਜੀਤ ਕੌਰ, ਰੀਨਾ, ਨਰਗਿਸ, ਮਨਜੋਤ ਕੌਰ, ਵੈਸ਼ਨਵੀ, ਮਨਜੀਤ ਕੌਰ, ਚਮਨਦੀਪ ਕੌਰ, ਰਮਨਦੀਪ ਕੌਰ, ਰਾਣੋ, ਗੁਰਪ੍ਰੀਤ ਕੌਰ, ਗਗਨਦੀਪ ਕੌਰ, ਗੁਰਜੀਤ ਕੌਰ, ਮਾ. ਹਰਪ੍ਰੀਤ ਸਿੰਘ ਸੋਮਲਖੇੜੀ, ਤਰਲੋਚਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ 'ਚ ਨਨਕਾਣਾ ਸਾਹਿਬ ਰਾਮਪੁਰ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਵੱਡੇ ਇਨਾਮ ਅਗਲੀ ਖ਼ਬਰ ਟੈਗੋਰ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ
Ad Position 24