ਪਾਇਲ, 28 ਮਾਰਚ (ਨਿਜ਼ਾਮਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਹਿਲ ਵਿਖੇ ਸਲਾਨਾ ਨਤੀਜੇ ਮੌਕੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪਿੰਡ ਦੇ ਸਰਪੰਚ ਡਾ. ਸੁਖਵਿੰਦਰ ਸਿੰਘ ਹਾਜ਼ਰ ਹੋਏ | ਇਸ ਮੌਕੇ ਸਕੂਲ ਵਿਚੋ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ | ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਸਟਾਫ਼ ਵੱਲੋਂ ਬੱਚਿਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲੇ ਅਤੇ ਬੱਚਿਆਂ ਦੇ ਆਉਣ ਜਾਣ ਲਈ ਬੱਸ ਦੇ ਪ੍ਰਬੰਧ ਕਰਨ ਦੀ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ | ਸਕੂਲ ਦੇ ਪਿ੍ੰਸੀਪਲ ਗੋਪਾਲ ਸਿੰਘ ਮਾਣਕਮਾਜਰਾ ਨੇ ਕਿਹਾ ਕਿ ਸਰਕਾਰੀ ਸਹੂਲਤਾਂ ਵਿਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਕੇ ਮਾਪਿਆਂ ਨੂੰ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲਾ ਕਰਵਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਸਕੂਲ ਦੇ ਬੱਚਿਆਂ ਵੱਲੋ ਕੀਤੀਆਂ ਖੇਡਾਂ ਅਤੇ ਪੜ੍ਹਾਈ ਦੇ ਖੇਤਰ ਵਿਚ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਜਸਪਾਲ ਕੌਰ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਸੁਖਵਿੰਦਰ ਸਿੰਘ, ਜਸਵੀਰ ਸਿੰਘ, ਜਸਪਾਲ ਕੌਰ, ਨਵਦੀਪ ਕੌਰ, ਐਸ. ਐਸ ਅਧਿਆਪਕਾਂ ਮਨਦੀਪ ਕੌਰ, ਰਾਜਵੀਰ ਕੌਰ, ਮਨਪ੍ਰੀਤ ਕੌਰ, ਦਵਿੰਦਰ ਕੌਰ, ਮਨਦੀਪ ਕੌਰ, ਮਿਸ਼ਵਾ ਫਾਰੂਕੀ , ਸ਼ਹਿਜਾਦ ਸਲੀਮ, ਰਣਜੀਤ ਸਿੰਘ, ਹਰਵਿੰਦਰ ਸਿੰਘ, ਗੁਰਬਖਸ਼ੀਸ਼ ਸਿੰਘ ਅਤੇ ਪਲਵਿੰਦਰ ਸਿੰਘ ਹਾਜ਼ਰ ਸਨ |