22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕੈਬਨਿਟ ਮੰਤਰੀ ਮੁੰਡੀਆ ਨੇ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਵਾਸੀਆਂ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 03-04-2026
ਭਾਮੀਆਂ ਕਲਾਂ, 2 ਅਪ੍ਰੈਲ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਵਿਚ ਪੈਂਦੀ ਦਾਣਾ ਮੰਡੀ ਖਾਸੀ ਕਲਾਂ ਵਿਖੇ ਆਮ ਆਦਮੀ ਪਾਰਟੀ ਵਲੋਂ ਕਰਵਾਈ ਗਈ ਰੈਲੀ ਵਿਚ ਪਹੁੰਚੇ ਲੋਕਾਂ ਦਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਇਸ ਰੈਲੀ ਨੂੰ ਸਫਲਤਾ ਪੂਰਵਕ ਰੈਲੀ ਬਣਾਉਣ ਲਈ ਦਿੱਤੇ ਸਹਿਯੋਗ ਦਾ ਉਹ ਦਿਲੋਂ ਧੰਨਵਾਦੀ ਹਨ | ਉਨ੍ਹਾਂ ਕਿਹਾ ਕਿ ਪੰਜਾਬ ਪ੍ਰਭਾਰੀ ਮਨੀਸ਼ ਸਸੋਦੀਆ ਹਲਕੇ ਦੇ ਲੋਕਾਂ ਦੇ ਭਾਰੀ ਇਕੱਠ ਨੂੰ ਦੇਖ ਕੇ ਬਾਗੋ ਬਾਗ ਹੋ ਗਏ | ਉਨ੍ਹਾਂ ਵਿਕਾਸ ਕਾਰਜਾਂ ਸਬੰਧੀ ਗੱਲਬਾਤ ਕਰਦਿਆ ਕਿਹਾ ਕਿ ਹਲਕੇ ਅੰਦਰ ਬੇਮਿਸਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵੱਡੇ ਪੱਧਰ 'ਤੇ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ | ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਿਥੇ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਉਥੇ ਹੀ ਉਨ੍ਹਾਂ ਹਲਕੇ ਦੇ ਚੇਅਰਮੈਨਾਂ, ਬਲਾਕ ਪ੍ਰਧਾਨਾਂ ਯੂਥ ਬਲਾਕ ਪ੍ਰਧਾਨਾਂ, ਜ਼ਿਲ੍ਹਾ ਪਰੀਸ਼ਦ ਮੈਂਬਰ,ਬਲਾਕ ਸੰਮਤੀ ਮੈਂਬਰਾਂ, ਕੌਂਸਲਰਾਂ, ਸਰਪੰਚਾਂ, ਪੰਚਾਂ ਅਤੇ ਦਰਜਾ ਬਦਰਜਾ ਅਹੁਦੇਦਾਰਾਂ ਤੋਂ ਇਲਾਵਾ ਹਲਕੇ ਦੀ ਸਾਰੇ ਹੀ ਲੋਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਵੱਡੀ ਗਿਣਤੀ ਵਿਚ ਦਾਣਾ ਮੰਡੀ ਖਾਸੀ ਕਲਾਂ ਵਿਚ ਪਹੁੰਚ ਕੇ ਆਮ ਆਦਮੀ ਪਾਰਟੀ ਪ੍ਰਤੀ ਪਿਆਰ ਨੂੰ ਦਿਖਾਇਆ ਹੈ ਇਸ ਲਈ ਉਨ੍ਹਾਂ ਨੇ ਦਿਲ ਦੀਆਂ ਗਹਿਰਾਈਆਂ ਤੋਂ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸੇਵਾਦਾਰ ਬਣ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਹਰ ਸਮੇਂ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਗੀ ਦਿਓਲ ਗੁਰਮ ਵਲੋਂ ਖੇਤੀਬਾੜੀ ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਸਹਾਇਤਾ ਰਾਸ਼ੀ ਭੇਂਟ ਅਗਲੀ ਖ਼ਬਰ ਅਵਾਰਾ ਕੁੱਤੇ ਦੇ ਵੱਢਣ ਕਾਰਨ ਅੱਧੀ ਦਰਜਨ ਵਿਅਕਤੀ ਜ਼ਖ਼ਮੀ
Ad Position 24