21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਚੇਅਰਮੈਨ ਜੱਗੀ ਦਿਓਲ ਗੁਰਮ ਵਲੋਂ ਖੇਤੀਬਾੜੀ ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਸਹਾਇਤਾ ਰਾਸ਼ੀ ਭੇਂਟ

Ad Position 21
No active advertisement
ਅਜੀਤ ਡੈਸਕ 03-04-2026

• ਕਿਹਾ, ਖ਼ਰੀਦ ਕੇਂਦਰਾਂ ਅੰਦਰ ਕਣਕ ਦੀ ਫ਼ਸਲ ਦੇ ਮੱਦੇਨਜ਼ਰ ਸਫ਼ਾਈ ਦੇ ਕੰਮ ਜਾਰੀ
ਡੇਹਲੋਂ, 2 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਜਿੱਥੇ ਸਾਰੇ ਵਰਗਾਂ ਦੇ ਹਿਤਾਂ ਦਾ ਖਿਆਲ ਰੱਖਿਆ ਜਾ ਰਿਹਾ ਹੈ, ਉਸ ਦੇ ਨਾਲ ਹੀ ਸਰਕਾਰ ਦੇ ਅਦਾਰੇ ਪੰਜਾਬ ਮੰਡੀ ਬੋਰਡ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਖੇਤੀਬਾੜੀ ਦਾ ਕੰਮ ਕਰਨ ਸਮੇਂ ਵਾਪਰਦੇ ਹਾਦਸਿਆਂ ਦੇ ਸ਼ਿਕਾਰ ਲੋਕਾਂ ਲਈ ਸਹਾਇਤਾ ਰਾਸ਼ੀ ਜਾਰੀ ਕਰ ਕੇ ਜਿੱਥੇ ਪੀੜਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ, ਉਸ ਦੇ ਨਾਲ ਹੀ ਮੰਡੀ ਬੋਰਡ ਵਲੋਂ ਕਿਸਾਨ ਹਿਤਾਂ 'ਤੇ ਪਹਿਰਾ ਦੇਣ ਦੀ ਮਿਸਾਲ ਕਾਇਮ ਕੀਤੀ ਗਈ ਹੈ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦਫ਼ਤਰ ਵਿਖੇ ਪਿੰਡ ਨੰਗਲ ਕਲਾਂ ਵਸਨੀਕ ਹਰਿੰਦਰ ਸਿੰਘ ਪੁੱਤਰ ਸਵਰਗੀ ਗੁਰਚਰਨ ਸਿੰਘ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਦੇਣ ਸਮੇਂ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਓਲ ਗੁਰਮ ਨੇ ਕੀਤਾ | ਜ਼ਿਕਰਯੋਗ ਹੈ ਕਿ ਖੇਤੀਬਾੜੀ ਦਾ ਕੰਮ ਕਰਦੇ ਸਮੇਂ ਨੰਗਲ ਕਲਾਂ ਨਿਵਾਸੀ ਗੁਰਚਰਨ ਸਿੰਘ ਦੀ ਕਰੰਟ
ਲੱਗਣ ਨਾਲ ਮੌਤ ਹੋ ਗਈ ਸੀ, ਜਿਸ ਦੇ ਪਰਿਵਾਰਕ ਮੈਂਬਰਾਂ ਨੂੰ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦਫ਼ਤਰ ਵਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ | ਇਸ ਸਮੇਂ ਚੇਅਰਮੈਨ ਜੱਗੀ ਗੁਰਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜਿੱਥੇ ਸਾਰੇ ਵਰਗਾਂ ਲਈ ਸੈਂਕੜੇ ਭਲਾਈ ਸਕੀਮਾਂ ਲਿਆਂਦੀਆਂ, ਉਸ ਦੇ ਨਾਲ ਹੀ ਮਾਰਕੀਟ ਕਮੇਟੀ ਦਫ਼ਤਰ ਕਿਲ੍ਹਾ ਰਾਏਪੁਰ ਵਲੋਂ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵੱਡੀ ਪੱਧਰ 'ਤੇ ਉਪਰਾਲੇ ਜਾਰੀ ਹਨ, ਜਿਸ ਲਈ ਖੇਤੀਬਾੜੀ ਕਰਨ ਸਮੇਂ ਜ਼ਖਮੀ ਹੋਏ ਕਿਸਾਨ, ਮਜ਼ਦੂਰ ਕਮੇਟੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ, ਜਿਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ | ਚੇਅਰਮੈਨ ਜੱਗੀ ਗੁਰਮ ਨੇ ਪੰਜਾਬ ਸਰਕਾਰ ਵਲੋਂ ਕਿਸਾਨ ਹਿਤਾਂ ਲਈ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ ਸਮੇਤ ਲਈ ਭਲਾਈ ਸਕੀਮਾਂ ਆਰੰਭ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਕਣਕ ਦੇ ਸੀਜ਼ਨ ਸੰਬੰਧੀ ਕਮੇਟੀ ਦਫ਼ਤਰ ਅਧੀਨ ਪੈਂਦੇ ਖ਼ਰੀਦ ਕੇਂਦਰਾਂ ਅੰਦਰ ਸਫ਼ਾਈ ਸਮੇਤ ਹੋਰ ਲੋੜੀਂਦੇ ਕੰਮ ਜਲਦ ਸ਼ੁਰੂ ਕਰ ਦਿੱਤੇ ਹਨ |
ਚੇਅਰਮੈਨ ਜੱਗੀ ਦਿਓਲ ਨੇ ਕਿਹਾ ਕਿ ਖ਼ਰੀਦ ਕੇਂਦਰਾਂ ਅੰਦਰ ਕਿਸਾਨਾਂ ਨੂੰ ਕਣਕ ਦੀ ਫ਼ਸਲ ਵੇਚਣ ਸਮੇਂ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਸਮੇਂ ਮਾਰਕੀਟ ਕਮੇਟੀ ਸੈਕਟਰੀ ਰੁਮੇਲ ਸਿੰਘ, ਮੰਡੀ ਸੁਪਰਵਾਈਜ਼ਰ ਬਰਿੰਦਰਪਾਲ ਸਿੰਘ, ਲੇਖਾਕਾਰ ਰਾਜਦੀਪ ਸਿੰਘ, ਜਸਪ੍ਰੀਤ ਸਿੰਘ ਦਿਓਲ ਸਮੇਤ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੱਠਿਆਂ 'ਤੇ ਪਿਆ ਜੰਗ ਦਾ ਅਸਰ, ਇੱਟਾਂ ਦੇ ਭਾਅ ਚੜ੍ਹੇ ਅਸਮਾਨੀ ਅਗਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆ ਨੇ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਵਾਸੀਆਂ ਦਾ ਕੀਤਾ ਧੰਨਵਾਦ
Ad Position 24