ਖੰਨਾ, 2 ਅਪ੍ਰੈਲ (ਪੱਤਰ ਪ੍ਰੇਰਕ)-ਥਾਣਾ ਸਦਰ ਖੰਨਾ ਪੁਲਿਸ ਨੇ 100 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਦਰ 'ਚ ਤਾਇਨਾਤ ਏ. ਐੱਸ. ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਪਿੰਡ ਮੰਡਿਆਲਾ ਕਲਾਂ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸੀ | ਇਸੇ ਦੌਰਾਨ ਬੀਜਾ ਸਾਈਡ ਤੋਂ ਪੈਦਲ ਆਉਂਦੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਵਿਅਕਤੀ ਦੇ ਕੋਲੋਂ 100 ਗ੍ਰਾਮ ਅਫ਼ੀਮ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਇੰਦਰਜੀਤ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ, ਜਿਸ ਦੇ ਖ਼ਿਲਾਫ਼ ਐਨ. ਡੀ. ਪੀ. ਐੱਸ. ਦੀ ਧਾਰਾ 18/61/85 ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |