ਸਾਹਨੇਵਾਲ, 2 ਅਪ੍ਰੈਲ (ਹਨੀ ਚਾਠਲੀ, ਅਮਰਜੀਤ ਸਿੰਘ ਮੰਗਲੀ)-ਪਿਛਲੇ 4 ਸਾਲਾਂ ਦੌਰਾਨ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਹਰ ਵਰਗ ਨੂੰ ਅਨੇਕਾਂ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਹਨ ਅਤੇ 4 ਸਾਲ ਪਹਿਲਾਂ ਜਦੋਂ ਦੀ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ, ਬਗੈਰ ਕਿਸੇ ਭੇਦ-ਭਾਵ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਘਰੇਲੂ ਬਿਜਲੀ ਬਿੱਲ ਮੁਆਫ਼ ਕਰਨ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਹੂਲਤਾਂ ਅਤੇ ਲੋਕ ਭਲਾਈ ਲਈ ਕਦਮ ਉਠਾਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵਲੋਂ ਖ਼ਾਸੀ ਕਲਾਂ ਦੀ ਅਨਾਜ ਮੰਡੀ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਵਿਚ ਪਹੰੁਚਣ ਤੋਂ ਪਹਿਲਾਂ ਸਾਹਨੇਵਾਲ ਵਾਰਡ ਨੰਬਰ 5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਪ੍ਰਗਟ ਕੀਤਾ | ਕਾਲੀ ਤੇ ਦੀਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਕਾਰਨ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਸਦਕਾ ਪੰਜਾਬ ਤਰੱਕੀ ਦੇ ਰਾਹ ਵਲ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਪੰਜਾਬ ਦੀ ਆਪ ਸਰਕਾਰ ਤੋਂ ਬਾਗੋ ਬਾਗ਼ ਹੈ ਜਿਸ ਕਾਰਨ ਪੰਜਾਬ ਦੇ ਲੋਕ 2027 ਵਿਚ ਮੁੜ ਤੋਂ ਭਗਵੰਤ ਸਿੰਘ ਮਾਨ ਨੂੰ ਦੂਜੀ ਵਾਰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹੋਏ ਪਏ ਹਨ | ਇਸ ਮੌਕੇ ਬਲਾਕ ਪ੍ਰਧਾਨ ਕੁਲਦੀਪ ਐਰੀ, ਪ੍ਰਧਾਨ ਮਨਜਿੰਦਰ ਸਿੰਘ ਭੋਲਾ ਮਾਂਗਟ, ਜ਼ਿਲ੍ਹਾ ਪ੍ਰਧਾਨ ਲਾਲੀ ਹਰਾ, ਸ਼ੰਮੀ ਕੁਮਾਰ, ਲਾਲੀ, ਮਹੇਸ਼ ਕੁਮਾਰ, ਨਰੇਸ਼ ਕਾਕਾ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |