ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਇਕ ਔਰਤ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੀ ਔਰਤ ਦੀ ਸ਼ਨਾਖਤ ਸੁਨੀਤਾ ਪਤਨੀ ਰਾਜੂ ਵਾਸੀ ਅੰਬੇਦਕਰ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਉਕਤ ਔਰਤ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਤੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਇਹ ਨਸ਼ੀਲੀਆਂ ਗੋਲੀਆਂ ਸਪਲਾਈ ਕਰਦੀ ਸੀ |