ਰਾੜਾ ਸਾਹਿਬ, 2 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਬਿਲਾਸਪੁਰ (ਬਲਾਕ ਦੋਰਾਹਾ) ਵਿਖੇ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਪਹਿਲੀ ਜਮਾਤ ਵਿਚੋਂ ਗੁਰਨੂਰ ਕੌਰ ਨੇ ਪਹਿਲਾ ਸਥਾਨ, ਨਵਨੀਤ ਕੌਰ ਨੇ ਦੂਸਰਾ ਸਥਾਨ, ਹਰਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ, ਦੂਸਰੀ ਜਮਾਤ ਵਿੱਚੋਂ ਨਵਜੋਤ ਕੌਰ ਨੇ ਪਹਿਲਾ ਸਥਾਨ, ਗੁਰਜੋਤ ਸਿੰਘ ਨੇ ਦੂਸਰਾ ਸਥਾਨ, ਸਰਗੁਨਪ੍ਰੀਤ ਕੌਰ ਅਤੇ ਸਿਮਰਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ, ਤੀਸਰੀ ਜਮਾਤ ਵਿਚੋਂ ਰਮਨਜੋਤ ਕੌਰ ਨੇ ਪਹਿਲਾ ਸਥਾਨ, ਪ੍ਰਭਜੋਤ ਸਿੰਘ ਨੇ ਦੂਸਰਾ ਸਥਾਨ, ਗਗਨਪ੍ਰੀਤ ਕੌਰ ਤੇ ਏਜਲਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ, ਚੌਥੀ ਜਮਾਤ ਵਿੱਚੋਂ ਲਵਜੋਤ ਸਿੰਘ ਨੇ ਪਹਿਲਾ ਸਥਾਨ, ਮਨਰਾਜ ਸਿੰਘ ਨੇ ਦੂਸਰਾ ਸਥਾਨ, ਨਵਪ੍ਰੀਤ ਕੌਰ ਤੇ ਜਗਜੀਤ ਸਿੰਘ ਤੀਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਪੰਜਵੀਂ ਜਮਾਤ 'ਚੋਂ ਬਲਨੂਰ ਕੌਰ ਨੇ ਪਹਿਲਾ ਸਥਾਨ, ਗੁਰਲੀਨ ਕੌਰ ਨੇ ਦੂਸਰਾ ਸਥਾਨ, ਸਿਮਰਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਸਮੇਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਰਣਜੀਤ ਸਿੰਘ ਬਿੱਲੂ ਬਿਲਾਸਪੁਰ, ਡਾ. ਸਰਬਜੀਤ ਸਿੰਘ ਬਲਾਕ ਪ੍ਰਧਾਨ ਐਸ ਸੀ ਵਿੰਗ, ਗੁਰਪਾਲ ਸਿੰਘ ਬਲਾਕ ਪ੍ਰਧਾਨ ਬਿਲਾਸਪੁਰ, ਬਲਵੀਰ ਕੌਰ ਪੰਚ, ਪਰਮਜੀਤ ਸਿੰਘ ਪੰਚ, ਸ਼ਲਿੰਦਰ ਸਿੰਘ ਪੰਚ, ਸੁਖਵਿੰਦਰ ਸਿੰਘ ਪੰਚ, ਕੁਲਵੀਰ ਰਾਮ ਪੰਚ, ਕੁਲਵਿੰਦਰ ਸਿੰਘ ਪੰਚ, ਅਮਰਵੀਰ ਕੌਰ ਪੰਚ, ਮਨਪ੍ਰੀਤ ਸਿੰਘ ਪੰਚ, ਜਸਪ੍ਰੀਤ ਕੌਰ ਪੰਚ ਸਮੇਤ ਸਕੂਲ ਸੈਂਟਰ ਇੰਚਾਰਜ ਅਮਰੀਕ ਸਿੰਘ (ਸੀ. ਐਚ. ਟੀ), ਅਧਿਆਪਕਾ ਕਮਲਜੀਤ ਕੌਰ, ਪਰਮੀਤ ਕੌਰ, ਸੁਖਪ੍ਰੀਤ ਕੌਰ, ਪਰਮਿੰਦਰਜੀਤ ਕੌਰ, ਹਰਪ੍ਰੀਤ ਕੌਰ, ਐਮ. ਡੀ ਐਮ. ਵਰਕਰ ਰਾਣੀ ਕੌਰ , ਚਰਨਜੀਤ ਕੌਰ ਆਦਿ ਸਨ |