20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਰਕਾਰੀ ਪ੍ਰਾਇਮਰੀ ਸਕੂਲ 2 ਪਾਇਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 03-04-2026
ਪਾਇਲ, 2 ਅਪ੍ਰੈਲ (ਰਜਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ 2 ਪਾਇਲ ਵਿਖੇ ਬੱਚਿਆਂ ਦੇ ਸਲਾਨਾ ਨਤੀਜਿਆਂ ਦੇ ਸਬੰਧ ਵਿਚ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਹੈੱਡ ਅਧਿਆਪਕਾ ਸਤਵਿੰਦਰ ਕੌਰ ਵਲੋਂ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਚੰਗੇ ਨਤੀਜੇ ਆਉਣ 'ਤੇ ਵਧਾਈ ਦਿੱਤੀ | ਇਸ ਮੌਕੇ ਚੰਗੇ ਨੰਬਰ ਲੈਣ ਵਾਲੇ ਬੱਚਿਆਂ ਨੂੰ ਸਕੂਲ ਸਟਾਫ਼ ਅਤੇ ਗੁਰਮਤਿ ਪ੍ਰਚਾਰ ਸੰਸਥਾ ਪਾਇਲ ਦੇ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ | ਇਸ ਮੌਕੇ ਰਾਜਿੰਦਰ ਸਿੰਘ, ਸੁਰਿੰਦਰ ਸਿੰਘ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ, ਜੋਰਾ ਸਿੰਘ, ਸਕੂਲ ਦਾ ਸਟਾਫ਼, ਸੰਸਥਾ ਦੇ ਅਹੁਦੇਦਾਰ ਵੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਅਗਲੀ ਖ਼ਬਰ ਸਰਕਾਰ ਵਲੋਂ ਕਣਕ ਦੀ ਖ਼ਰੀਦ ਸ਼ੁਰੂ, ਦਾਖਾ ਮਾਰਕੀਟ ਕਮੇਟੀ ਦੇ ਮੰਡੀ ਫੜ੍ਹ ਅਜੇ ਵੀ ਘਾਹ-ਫੂਸ ਨਾਲ ਢੱਕੇ
Ad Position 24