20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਦੇਸ਼ ਭਗਤ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ

Ad Position 21
No active advertisement
ਅਜੀਤ ਡੈਸਕ 03-04-2026
ਮਲੌਦ, 2 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਦੇਸ਼ ਭਗਤ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵੱਲੋਂ ਅਯਾਨ ਕਾਲਜ ਆਫ਼ ਨਰਸਿੰਗ ਭੋਗੀਵਾਲ ਨਾਲ ਮਿਲ ਕੇ ਸਲਾਨਾ ਨਤੀਜੇ ਆਉਣ ਉਪਰੰਤ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸਾਰੀਆਂ ਕਲਾਸਾਂ ਵਿਚੋਂ ਪਹਿਲੇ, ਦੂਸਰੇ ਅਤੇ ਤੀਸਰੇ ਨੰਬਰ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਯਾਨ ਕਾਲਜ ਆਫ ਨਰਸਿੰਗ ਵਿਦਿਆਰਥੀਆਂ ਵੱਲੋਂ ਦੇਸ਼ ਭਗਤ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਕਾਲਜ ਦੇ ਚੇਅਰਮੈਨ ਗਾਜੀ ਸੇਖ ਨੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਹੌਸਲਾ ਅਫਜਾਈ ਕੀਤੀ ਅਤੇ ਕਿਹਾ ਗਿਆ ਕਿ ਕਿਸੇ ਵੀ ਸਕੂਲ ਦੀ ਤਰੱਕੀ ਅਤੇ ਵਧੀਆ ਨਤੀਜਿਆਂ ਦਾ ਸਿਹਰਾ ਉਨ੍ਹਾਂ ਦੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਅਹਿਮਦਗੜ੍ਹ ਤੋਂ ਕੌਂਸਲਰ ਮੁਹੰਮਦ ਅਫਰੀਦੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ ਅਤੇ ਬੱਚਿਆਂ, ਮਾਤਾ-ਪਿਤਾ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਪ੍ਰੋਗਰਾਮ ਦੇ ਅੰਤ ਤੇ ਅਯਾਨ ਕਾਲਜ ਦੇ ਵਿਦਿਆਰਥੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਨਵਾਂ ਪਿੰਡ ਕਿਸ਼ਨਪੁਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ 2 ਪਾਇਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24