13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਾਰਜ ਸਾਧਕ ਅਫ਼ਸਰ ਮਾਛੀਵਾੜਾ ਨੂੰ ਤੁਰੰਤ ਬਦਲਿਆ ਜਾਵੇ-ਆਗੂ

Ad Position 21
No active advertisement
ਅਜੀਤ ਡੈਸਕ 04-04-2026
ਮਾਛੀਵਾੜਾ ਸਾਹਿਬ, 3 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਮਾਛੀਵਾੜਾ ਦੀ ਮਾਸਿਕ ਮੀਟਿੰਗ ਹੋਈ ਜਿਸ ਵਿਚ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ, ਹਰਮਿੰਦਰ ਸਿੰਘ ਗਿੱਲ, ਕੇਵਲ ਸਿੰਘ, ਗੁਰਚਰਨ ਸਿੰਘ ਹੇਡੋਂ ਬੇਟ, ਮਾ. ਬਖ਼ਸ਼ੀ ਰਾਮ, ਜਗਮੋਹਨ ਸਿੰਘ ਰਹੀਮਾਬਾਦ, ਸਰਪੰਚ ਮੋਹਨ ਲਾਲ, ਇੰਸਪੈਕਟਰ ਸੁਰਿੰਦਰ ਸਿੰਘ ਗਿੱਲ, ਰਜਿੰਦਰ ਸਿੰਘ ਸਮਰਾਲਾ ਮੌਜੂਦ ਸਨ | ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਫ਼ਰੰਟ ਆਗੂਆਂ ਨੇ ਕਿਹਾ ਕਿ ਪਬਲਿਕ ਥਾਵਾਂ 'ਤੇ ਬੋਰਡ ਲਗਾ ਕੇ ਲੋਕਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਜਾਇਜ਼ ਕੰਮ ਕਰਵਾਉਣ ਬਦਲੇ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਫ਼ਰੰਟ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਦੀ ਮਦਦ ਕਰ ਭਿ੍ਸ਼ਟ ਅਧਿਕਾਰੀ ਨੂੰ ਸਜ਼ਾ ਦਿਵਾਉਣ 'ਚ ਮਦਦ ਕਰ ਸਕੇ | ਇੱਕ ਹੋਰ ਮਤਾ ਪਾਸ ਕਰਦੇ ਹੋਏ ਬਿਕਰਮਜੀਤ ਸਿੰਘ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਮਾਛੀਵਾੜਾ ਦੀਆਂ ਰੋਜ਼ਾਨਾ ਕਿਸੇ ਦਾ ਵੀ ਜਾਇਜ਼ ਕੰਮ ਨਾ ਕਰਨ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਕਾਰਨ ਇਸ ਦੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਜਾਂਦੀ ਹੈ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਤੁਰੰਤ ਬਦਲੀ ਦੀ ਅਪੀਲ ਕਰਦਾ ਹੈ | ਇਸੇ ਤਰ੍ਹਾਂ ਤੀਜੇ ਮਤੇ 'ਚ ਪਾਸ ਕੀਤਾ ਕਿ ਆਉਣ ਵਾਲੇ ਦਿਨਾਂ 'ਚ ਪਿੰਡਾਂ ਅੰਦਰ ਕੈਂਪ ਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਆਵਾਰਾ ਕੁੱਤਿਆਂ ਦੇ ਕੱਟਣ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ, ਉੱਥੇ ਆਵਾਰਾ ਕੁੱਤਿਆਂ ਦੀ ਭਰਮਾਰ ਆਮ ਲੋਕਾਂ ਦੀ ਜਾਨ ਦਾ ਖੌ ਬਣਿਆ ਹੋਇਆ ਹੈ ਅਤੇ ਨੇੜਲੇ ਪਿੰਡ ਲੁਬਾਣਗੜ੍ਹ ਦੇ ਕਈ ਲੋਕਾਂ ਨੂੰ ਇੱਕ ਹਲਕੇ ਕੁੱਤੇ ਵਲੋਂ ਨੇ ਬਹੁਤ ਬੁਰੀ ਤਰ੍ਹਾਂ ਵੱਢਿਆ ਹੈ | ਉਨ੍ਹਾਂ ਕਿਹਾ ਕਿ ਇਸ ਵਰਤਾਰੇ ਲਈ ਜ਼ਿੰਮੇਵਾਰ ਕੌਣ ਹੈ ਅਤੇ ਪੀੜਤ ਪਰਿਵਾਰਾਂ ਤੇ ਲੋਕਾਂ ਦੀ ਤਕਲੀਫ਼ ਦੀ ਭਰਪਾਈ ਕੌਣ ਕਰੇਗਾ | ਜਿਨ੍ਹਾਂ ਲੋਕਾਂ ਨੇ ਜਾਨਵਰਾਂ ਦੇ ਜਿਓਣ ਦੇ ਹੱਕਾਂ ਅਤੇ ਇਨ੍ਹਾਂ ਦੀ ਰੱਖਿਆ ਦਾ ਮੁੱਦਾ ਚੁੱਕ ਕੇ ਲਾਗੂ ਕਰਵਾਇਆ ਹੈ, ਕੀ ਉਹ ਆਮ ਲੋਕਾਂ ਦੇ ਦੁੱਖਾਂ ਨੂੰ ਸਮਝ ਕੇ ਕੋਈ ਠੋਸ ਹੱਲ ਦੱਸ ਸਕਦੇ ਹਨ | ਫ਼ਰੰਟ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕਰਦਾ ਹੈ ਕਿ ਇਸ ਸਮੱਸਿਆ ਦਾ ਫ਼ੌਰੀ ਤੌਰ 'ਤੇ ਹੱਲ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਘੁਡਾਣੀ ਕਲਾਂ ਵਿਖੇ ਨਵੇਂ ਸੈਸ਼ਨ ਦੇ ਆਗਾਜ਼ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ... ਅਗਲੀ ਖ਼ਬਰ ਐੱਸ. ਐੱਸ. ਪੀ. ਡਾ. ਦਰਪਨ ਆਹਲੂਵਾਲੀਆ ਦੀ ਪਹਿਲਕਦਮੀ 'ਤੇ ਖੰਨਾ ਪੁਲਿਸ ਜ਼ਿਲ੍ਹੇ ਵਿੱਚ ਕਰਮਚਾਰੀ-ਪੱਖੀ ਫ਼ੈਸਲਾ ਲਾਗੂ
Ad Position 24