ਰਾੜਾ ਸਾਹਿਬ, 3 ਮਾਰਚ (ਸੁਖਵੀਰ ਸਿੰਘ ਚਣਕੋਈਆਂ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਘੁਡਾਣੀ ਕਲਾਂ ਵਿਖੇ ਨਵੇਂ ਸੈਸ਼ਨ 2026-27 ਦਾ ਆਗਾਜ਼ ਕਰਨ ਸਮੇਂ ਸਕੂਲ ਮੁਖੀ ਤੇ ਸੈਂਟਰ ਇੰਚਾਰਜ ਬਲਜੀਤ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮੇਂ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਗੁ. ਸ਼੍ਰੀ ਨਿੰਮਸਰ ਸਾਹਿਬ ਪਿੰਡ ਘੁਡਾਣੀ ਕਲ੍ਹਾਂ ਦੇ ਹੈੱਡ ਗ੍ਰੰਥੀ ਭਾਈ ਜੀਤ ਸਿੰਘ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਅਰਦਾਸ ਬੇਨਤੀ ਕੀਤੀ ਗਈ | ਸਕੂਲ ਮੁਖੀ ਬਲਜੀਤ ਕੌਰ ਵਲੋਂ ਬੱਚਿਆਂ ਨੂੰ ਨਵੇਂ ਸੈਸ਼ਨ ਦਾ ਆਗਾਜ਼ ਕਰਨ ਸਮੇਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਗੁਰਪ੍ਰੀਤ ਕੌਰ, ਬਲਜੀਤ ਕੌਰ, ਸਤਵੀਰ ਕੌਰ, ਮਨਿੰਦਰ ਕੌਰ, ਮਨਦੀਪ ਕੌਰ, ਜਸਵਿੰਦਰ ਕੌਰ, ਪਿੰਕੀ ਰਾਣੀ, ਸਿਮਰਨਦੀਪ ਕੌਰ (ਸਾਰੇ ਅਧਿਆਪਕ) ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਕੂਲ ਦੇ ਵਿਦਿਆਰਥੀ |