ਮਲੌਦ, 3 ਅਪ੍ਰੈਲ (ਸਹਾਰਨ ਮਾਜਰਾ)-ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਜ਼ਿਲ੍ਹਾ ਮੀਤ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ ਅਤੇ ਆਪਣੇ ਸਾਥੀਆਂ ਨਾਲ ਬਲਾਕ ਸੰਮਤੀ ਮਲੌਦ ਦੇ ਚੇਅਰਮੈਨ ਨਿਰਮਲ ਸਿੰਘ ਗੋਗਾ ਦੇ ਗ੍ਰਹਿ ਵਿਖੇ ਪੁੱਜੇ ਅਤੇ ਉਨ੍ਹਾਂ ਨੂੰ ਢੇਰ ਸਾਰੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਚੇਅਰਮੈਨ ਨਿਰਮਲ ਸਿੰਘ ਕੂਹਲੀ ਨੂੰ ਮੁਬਾਰਕਬਾਦ ਦਿੰਦਿਆਂ ਹਲਕਾ ਪਾਇਲ ਅਤੇ ਬਲਾਕ ਮਲੌਦ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਮਿਹਨਤ ਮਜ਼ਦੂਰੀ ਕਰਦਿਆਂ ਵੀ ਹਮੇਸ਼ਾ ਕਾਂਗਰਸ ਪਾਰਟੀ ਦਾ ਸਾਥ ਦਿੱਤਾ ਹੈ | ਜਿਸ ਤੇ ਉਹ ਮਾਣ ਮਹਿਸੂਸ ਕਰਦੇ ਹਨ | ਸਾਬਕਾ ਵਿਧਾਇਕ ਲੱਖਾ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਲੋਕ ਪੱਖੀ ਆਵਾਜ਼ ਬੁਲੰਦ ਕਰਦੀ ਹੈ | ਜਿਸ ਕਿਤੇ ਵੀ ਕੋਈ ਧੱਕੇਸ਼ਾਹੀ ਵੇਖਣ ਸੁਣਨ ਨੂੰ ਮਿਲਦੀ ਹੈ ਤਾਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਚੇਅਰਮੈਨ ਨਿਰਮਲ ਸਿੰਘ ਨੂੰ ਬਹੁਤ ਵੱਡਾ ਮਾਣ ਸਨਮਾਨ ਦਿੱਤਾ ਗਿਆ ਹੈ ਕਿਉਂਕਿ ਉਹ ਪਾਰਟੀ ਦੇ ਉਹ ਵਰਕਰ ਹਨ | ਜਿਹੜੇ ਪਾਰਟੀ ਨੂੰ ਸਮਰਪਿਤ ਹੋ ਕੇ ਜੁੜੇ ਹੋਏ ਹਨ | ਇਸੇ ਕਰ ਕੇ ਕਾਂਗਰਸ ਪਾਰਟੀ ਆਪਣੇ ਇਤਿਹਾਸ ਦੌਰਾਨ ਇਹੋ ਜਿਹੇ ਮਿਹਨਤੀ ਵਰਕਰਾਂ ਨੂੰ ਢੇਰ ਸਾਰਾ ਪਿਆਰ ਸਤਿਕਾਰ ਦੇ ਰਹੀ ਹੈ | ਆਪ ਪਾਰਟੀ ਨਾਲ ਸਿਆਸੀ ਜੋੜ-ਤੋੜ ਬਾਰੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਸਾਂਝ ਨਹੀਂ | ਇਹ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰਾਂ ਵਲੋਂ ਦੂਜੀ ਪਾਰਟੀ ਦੇ ਮੈਂਬਰਾਂ ਨਾਲ ਆਪਸੀ ਗੱਲਬਾਤ ਹੋ ਸਕਦੀ ਹੈ | ਜਿਸ ਸਦਕਾ ਉਹ ਕਾਂਗਰਸ ਦੇ ਹੱਕ ਵਿਚ ਵੋਟ ਦਾ ਇਸਤੇਮਾਲ ਕਰ ਗਏ | ਇਸ ਮੌਕੇ ਕੌਂਸਲਰ ਜੱਸਾ ਰੋੜੀਆਂ, ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ, ਬਲਾਕ ਸੰਮਤੀ ਮੈਂਬਰ ਕਿ੍ਸ਼ਨ ਦੇਵ, ਗੁਰਪ੍ਰੀਤ ਸਿੰਘ ਗੋਪੀ ਸੋਮਲਖੇੜੀ ਸਮੇਤ ਪਾਰਟੀ ਦੇ ਹੋਰ ਆਗੂ ਹਾਜ਼ਰ ਸਨ |