ਮਾਛੀਵਾੜਾ ਸਾਹਿਬ, 3 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਬਿਜਲੀ ਵਿਭਾਗ ਵਿਖੇ ਤਾਇਨਾਤ ਸਹਾਇਕ ਜੂਨੀਅਰ ਇੰਜੀਨੀਅਰ ਜਸਵੀਰ ਸਿੰਘ ਨੂੰ ਸੇਵਾਮੁਕਤੀ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐੈੱਸ. ਡੀ. ਓ. ਅਮਰਜੀਤ ਸਿੰਘ ਨੇ ਸਨਮਾਨ ਚਿੰਨ੍ਹ ਭੇਂਟ ਕਰ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਐੈੱਸ. ਡੀ. ਓ. ਅਮਰਜੀਤ ਸਿੰਘ ਨੇ ਕਿਹਾ ਕਿ ਜਸਵੀਰ ਸਿੰਘ ਨੇ ਆਪਣੀ ਡਿਊਟੀ ਵਧੀਆ ਢੰਗ ਨਾਲ ਨਿਭਾਈ | ਇਸ ਮੌਕੇ ਐੈੱਸ. ਐੱਸ. ਈ. ਰਵੀ ਕੁਮਾਰ, ਜੇ. ਈ. ਗੁਰਚਰਨ ਸਿੰਘ, ਜਰਨੈਲ ਸਿੰਘ ਵੀ ਮੌਜੂਦ ਸਨ |