13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਮੀਟਿੰਗਾਂ ਜਾਰੀ-ਸਿਮਕ/ਲਹਿਰਾ

Ad Position 21
No active advertisement
ਅਜੀਤ ਡੈਸਕ 04-04-2026
ਡੇਹਲੋਂ, 3 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਗਿੱਲ ਦੇ ਨਵੇਂ ਥਾਪੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਅਤੇ ਸਰਕਲ ਘਵੱਦੀ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਦਾਅਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਮੀਟਿੰਗਾਂ ਜਾਰੀ ਹਨ, ਜਿਸ ਲਈ ਪਿੰਡਾਂ ਅੰਦਰ ਅਕਾਲੀ ਵਰਕਰਾਂ ਵਿਚ ਭਰਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਨਿੱਤ ਦਿਨ ਕਾਫ਼ਲਿਆਂ ਦੇ ਰੂਪ ਵਿਚ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਸਾਬਤ ਕਰਦਾ ਹੈ ਕਿ ਸੂਝਵਾਨ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ, ਜਿਸ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੜ੍ਹਦੀ ਕਲਾ ਵਿਚ ਹਨ ਅਤੇ ਮਜ਼ਬੂਤੀ ਵੱਲ ਵੱਧ ਰਹੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਤੇ ਸਰਕਲ ਪ੍ਰਧਾਨਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੋਇਆ ਹੈ, ਜਿਸ ਕਾਰਨ ਲੋਕ ਸਰਕਾਰ ਤੋਂ ਅੱਕ ਹੋ ਚੁੱਕੇ ਹਨ |ਉਨ੍ਹਾਂ ਵਿਰੋਧੀ ਪਾਰਟੀਆਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਇਕੋ-ਇਕ ਅਜਿਹੀ ਪਾਰਟੀ ਹੈ, ਜੋ ਲੋਕਹਿੱਤਾ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਫ਼ੈਸਲੇ ਲੈ ਸਕਦੀ ਹੈ |ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ ਬਾਅਦ ਜਿੱਥੇ ਸੂਬੇ ਦਾ ਵਿਕਾਸ ਜੰਗੀ ਪੱਧਰ ਤੇ ਹੋਵੇਗਾ, ਉਸ ਦੇ ਨਾਲ ਹੀ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ | ਹਲਕਾ ਇੰਚਾਰਜ ਸਿਮਕ ਅਤੇ ਸਰਕਲ ਪ੍ਰਧਾਨ ਲਹਿਰਾ ਨੇ ਦਾਅਵਾ ਜਿਤਾਇਆ ਕਿ ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਵੱਲ ਵੱਧ ਰਿਹਾ ਹੈ, ਜਿਸ ਕਾਰਨ ਸਾਰੇ ਵਰਗਾਂ ਦੇ ਲੋਕ ਪਾਰਟੀ ਨਾਲ ਵੱਡੀ ਗਿਣਤੀ ਵਿੱਚ ਜੁੜਨ ਲੱਗੇ ਹਨ |
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੇ ਦਰਸ਼ਨ ਕਰਵਾਏ ਅਗਲੀ ਖ਼ਬਰ ਕਾਮਰੇਡ ਬਾਗ਼ੀ ਦੀ ਯਾਦ 'ਚ ਪੰਜਾਬ ਦੀ ਰਾਜਨੀਤੀ ਅਤੇ ਅਮਰੀਕਾ-ਈਰਾਨ ਜੰਗ ਦੇ ਪ੍ਰਭਾਵ ਸੰਬੰਧੀ ਸੈਮੀਨਾਰ 6 ਨੂੰ
Ad Position 24