ਖੰਨਾ, 3 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਹਰੇਕ ਸਾਲ ਦੀ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਬਲਾਕ ਖੰਨਾ ਵਿਖੇ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਅਤੇ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸ਼ੰਕਰ ਚੌਧਰੀ ਸਹਾਇਕ ਡਾਇਰੈਕਟਰ ਐਸ ਸੀ. ਆਰ. ਟੀ. ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਵੱਲੋਂ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਮੱਲ੍ਹਾਂ ਮਾਰਨ ਬਾਰੇ ਬੱਚਿਆਂ ਨੂੰ ਟਰਾਫ਼ੀਆਂ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਣਜੋਤ ਸਿੰਘ ਬੀ ਪੀ. ਈ. ਓ. ਬਲਾਕ ਖੰਨਾ 2, ਮਨਮੀਤ ਪਾਲ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਜ਼ਿਲ੍ਹਾ ਲੁਧਿਆਣਾ, ਭੁਪਿੰਦਰ ਤਰਵੇਦੀ ਸੈਂਟਰ ਹੈਡ ਟੀਚਰ ਗੋਹ, ਨਰੇਸ਼ ਕੁਮਾਰ ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ, ਸਕੂਲ ਦਾ ਸਮੂਹ ਸਟਾਫ ਅਤੇ ਐਸ. ਐਮ. ਸੀ. ਮੈਂਬਰ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ |