13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦਾ ਕਤਲ ਬਹੁਤ ਹੀ ਮੰਦਭਾਗਾ-ਮੱਕੜ/ਮਿੰਟੂ/ਪਿ੍ਥੀਪੁਰ/ਲੱਕੀ

Ad Position 21
No active advertisement
ਅਜੀਤ ਡੈਸਕ 04-04-2026
ਮਾਛੀਵਾੜਾ ਸਾਹਿਬ, 3 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਜੇ. ਪੀ. ਮੱਕੜ, ਹਲਕਾ ਕੋਆਰਡੀਨੇਟਰ ਕਸਤੂਰੀ ਲਾਲ ਮਿੰਟੂ, ਸਾਬਕਾ ਚੇਅਰਮੈਨ ਜਗਜੀਤ ਸਿੰਘ ਪਿ੍ਥੀਪੁਰ ਅਤੇ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਲੱਕੀ ਨੇ ਕਿਹਾ ਕਿ ਬਲਾਕ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਤਿਵਾੜੀ ਦਾ ਬੇਰਹਿਮੀ ਨਾਲ ਕਤਲ ਹੋਣਾ ਬਹੁਤ ਹੀ ਮੰਦਭਾਗਾ ਹੈ | ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਦਾਅਵੇ ਕਰਦਾ ਹੈ ਕਿ ਸੂਬਾ ਨਸ਼ਾ ਮੁਕਤ ਹੋ ਗਿਆ ਹੈ ਅਤੇ ਜੁਰਮ ਘਟ ਗਿਆ ਹੈ | ਪਰ ਅੱਜ ਹਾਲਾਤ ਇਹ ਹਨ ਕਿ ਲੋਕ ਵਧਦੇ ਜੁਰਮ ਕਾਰਨ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਪਰਾਧਿਕ ਵਿਅਕਤੀਆਂ ਵਿਚ ਕਾਨੂੰਨ ਦਾ ਡਰ ਖ਼ਤਮ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਕਤਲ, ਲੁੱਟਖੋਹ ਦੀਆਂ ਘਟਨਾਵਾਂ ਵਧ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਇੱਕ ਇਮਾਨਦਾਰ ਸਿਆਸੀ ਆਗੂ ਸੀ ਜੋ ਕਿ ਲੋਕਾਂ ਦੇ ਦੁੱਖ, ਸੁੱਖ ਵਿਚ ਖੜ੍ਹਦਾ ਸੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ 'ਚ ਦੋ ਇੰਟਰਐਕਟਿਵ ਪੈਨਲਾਂ ਦਾ ਉਦਘਾਟਨ ਅਗਲੀ ਖ਼ਬਰ ਸਰਸਵਤੀ ਇੰਟਰਨੈਸ਼ਨਲ ਪਬਲਿਕ ਸਕੂਲ ਇਕੋਲਾਹਾ ਨੇ ਸਾਲਾਨਾ ਨਤੀਜਾ ਐਲਾਨਿਆ
Ad Position 24