ਮਲੌਦ, 3 ਅਪ੍ਰੈਲ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਮੈਂਬਰ ਕੋਰ ਕਮੇਟੀ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਪਿੰਡ ਲਹਿਲ ਵਿਖੇ ਆਪਣੇ ਨਜ਼ਦੀਕੀ ਸਾਥੀ ਯੂਥ ਵਿੰਗ ਦੇ ਕੌਮੀ ਬੁਲਾਰੇ ਅਤੇ ਕੌਰ ਕਮੇਟੀ ਮੈਂਬਰ ਜਗਦੀਪ ਸਿੰਘ ਲਹਿਲ ਨਾਲ ਪਿਛਲੇ ਦਿਨੀਂ ਕੇਵਲ 7 ਸਾਲ ਦੇ ਨੰਨ੍ਹੇ ਬੱਚੇ ਧਰਮਿੰਦਰ ਸਿੰਘ ਦੇ ਦਿਹਾਂਤ ਹੋਣ 'ਤੇ ਉਨ੍ਹਾਂ ਦੇ ਦਾਦਾ ਜਥੇ. ਅਮਰ ਸਿੰਘ ਅਤੇ ਬੱਚੇ ਦੇ ਪਿਤਾ ਕੁਲਦੀਪ ਸਿੰਘ ਕੀਪਾ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ | ਇਸ ਤੋਂ ਬਾਅਦ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਸਮਾਜ ਸੇਵੀ ਦਰਸ਼ਨ ਸਿੰਘ ਲਹਿਲ ਦੇ ਦਿਹਾਂਤ ਤੇ ਉਨ੍ਹਾਂ ਦੇ ਸਪੁੱਤਰ ਤਰਨਦੀਪ ਸਿੰਘ ਪੰਚ ਅਤੇ ਸੁਖਦੀਪ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ਹਰਪਾਲ ਸਿੰਘ ਜੱਲ੍ਹਾ, ਚੇਅਰਮੈਨ ਅਮਰੀਕ ਸਿੰਘ ਰੋੜੀਆਂ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ, ਜਥੇ. ਦਵਿੰਦਰ ਸਿੰਘ ਟਿੰਬਰਵਾਲ, ਸਾਬਕਾ ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ ਤੋਂ ਇਲਾਵਾ ਨਗਰ ਲਹਿਲ ਦੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ |