ਮਲੌਦ, 3 ਅਪ੍ਰੈਲ (ਸਹਾਰਨ ਮਾਜਰਾ)- ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਜ਼ਿਲ੍ਹਾ ਮੀਤ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ ਅਤੇ ਆਪਣੇ ਸਾਥੀਆਂ ਨਾਲ ਬਲਾਕ ਸੰਮਤੀ ਮਲੌਦ ਦੇ ਚੇਅਰਮੈਨ ਨਿਰਮਲ ਸਿੰਘ ਗੋਗਾ ਦੇ ਗਿ੍ਹ ਵਿਖੇ ਪੁੱਜੇ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ | ਜਿਕਰਯੋਗ ਹੈ ਕਿ ਨਿਰਮਲ ਸਿੰਘ ਗੋਗਾ (ਬਲਾਕ ਸੰਮਤੀ ਜ਼ੋਨ ਕੂਹਲੀ ਕਲਾਂ) 8 ਵੋਟਾਂ ਲੈ ਕੇ ਚੇਅਰਮੈਨ ਬਣੇ ਹਨ | ਉਨ੍ਹਾਂ ਚੇਅਰਮੈਨ ਨਿਰਮਲ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਹਲਕਾ ਪਾਇਲ ਅਤੇ ਬਲਾਕ ਮਲੌਦ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਉਨ੍ਹਾਂ ਹਮੇਸ਼ਾ ਕਾਂਗਰਸ ਪਾਰਟੀ ਦਾ ਸਾਥ ਦਿੱਤਾ ਹੈ | ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ | ਸਾਬਕਾ ਵਿਧਾਇਕ ਲੱਖਾ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਲੋਕ ਪੱਖੀ ਆਵਾਜ਼ ਬੁਲੰਦ ਕਰਦੀ ਹੈ ਜਿਸ ਕਿਤੇ ਵੀ ਕੋਈ ਧੱਕੇਸ਼ਾਹੀ ਵੇਖਣ ਸੁਣਨ ਨੂੰ ਮਿਲਦੀ ਹੈ ਤਾਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਚੇਅਰਮੈਨ ਨਿਰਮਲ ਸਿੰਘ ਨੂੰ ਬਹੁਤ ਵੱਡਾ ਮਾਣ ਸਨਮਾਨ ਦਿੱਤਾ ਗਿਆ ਹੈ ਕਿਉਂਕਿ ਉਹ ਪਾਰਟੀ ਦੇ ਉਹ ਵਰਕਰ ਹਨ ਜਿਹੜੇ ਮਿਹਨਤ ਮਜ਼ਦੂਰੀ ਕਰਨ ਦੇ ਨਾਲ ਪਾਰਟੀ ਨੂੰ ਸਪਰਪਿਤ ਹੋ ਕੇ ਜੁੜੇ ਹੋਏ ਹਨ | ਇਸੇ ਕਰਕੇ ਕਾਂਗਰਸ ਪਾਰਟੀ ਆਪਣੇ ਇਤਿਹਾਸ ਦੌਰਾਨ ਇਹੋ ਜਿਹੇ ਮਿਹਨਤੀ ਵਰਕਰਾਂ ਨੂੰ ਢੇਰ ਸਾਰਾ ਪਿਆਰ ਸਤਿਕਾਰ ਦੇ ਰਹੀ ਹੈ | ਇਸ ਮੌਕੇ ਕੌਂਸਲਰ ਜੱਸਾ ਰੋੜੀਆਂ, ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ, ਬਲਾਕ ਸੰਮਤੀ ਮੈਂਬਰ ਕਿ੍ਸ਼ਨ ਦੇਵ, ਗੁਰਪ੍ਰੀਤ ਸਿੰਘ ਗੋਪੀ ਸੋਮਲਖੇੜੀ ਸਮੇਤ ਪਾਰਟੀ ਦੇ ਹੋਰ ਆਗੂ ਹਾਜ਼ਰ ਸਨ |