03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਰਕਾਰੀ ਸੀਨੀ. ਸੈਕੰ. ਸਕੂਲ ਰੁਪਾਲੋਂ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸੰਬੰਧੀ ਹੋਇਆ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਬੀਜਾ, 4 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਪੀ. ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਵਿਖੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਅਨੁਸਾਰ 6ਵੀਂ, 7ਵੀਂ, 9ਵੀਂ ਅਤੇ ਗਿਆਰ੍ਹਵੀਂ ਸ਼੍ਰੇਣੀਆਂ ਦੇ ਸਾਲਾਨਾ ਨਤੀਜੇ ਦਾ ਐਲਾਨ ਪਿ੍ੰਸੀਪਲ ਜੋਤੀ ਸ਼ਰਮਾ ਦੀ ਯੋਗ ਅਗਵਾਈ ਹੇਠ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਸਕੂਲ ਪਿ੍ੰਸੀਪਲ ਅਤੇ ਅਧਿਆਪਕਾਂ ਵੱਲੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਵੀ ਕੀਤਾ ਗਿਆ | ਪਿ੍ੰਸੀਪਲ ਜੋਤੀ ਸ਼ਰਮਾ ਦੇ ਵਧੀਆ ਨਤੀਜੇ ਲਈ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸਕੂਲ ਦੀਆਂ ਉਪਲਬਧੀਆਂ ਦੱਸਦੇ ਹੋਏ ਸਕੂਲ ਵਿੱਚ ਨਵੇਂ ਸੈਸ਼ਨ ਦੇ ਦਾਖ਼ਲੇ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸੀਨੀਅਰ ਲੈਕਚਰਾਰ ਮੰਗਲ ਸਿੰਘ, ਸਕੂਲ ਗਾਈਡੈਂਸ ਕਾਉਂਸਲਰ ਧਰਮ ਸਿੰਘ, ਐਸ. ਐਮ. ਸੀ ਚੇਅਰਮੈਨ ਕਮਲਜੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੰਡ ਮਿੱਲ ਬੁੱਢੇਵਾਲ ਦੇ ਉਪ ਚੇਅਰਮੈਨ ਨੇ ਬਿਹਾਰ ਵਿਖੇ ਹੋਈ ਨੈਸ਼ਨਲ ਮੀਟਿੰਗ ਵਿਚ ਲਿਆ ਹਿੱਸਾ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਹਰਬੰਸਪੁਰਾ ਵਿਖੇ ਸਰਪੰਚ ਮਨਪ੍ਰੀਤ ਸਿੰਘ ਨੇ ਹੋਣਹਾਰ ਬੱਚਿਆਂ ਨੂੰ ਕੀਤਾ ਸਨਮਾਨਿਤ <br/>
Ad Position 24