03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸੰਯੁਕਤ ਮੋਰਚੇ ਦੇ ਸੱਦੇ 'ਤੇ ਭਾਕਿਯੂ ਰਾਜੇਵਾਲ 6 ਨੂੰ ਡੀ. ਸੀ. ਦਫਤਰ ਅੱਗੇ ਲਗਾਏਗੀ ਧਰਨਾ-ਭੱਟੀਆਂ/ਪੂਰਬਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਸਮਰਾਲਾ, 4 ਅਪ੍ਰੈਲ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਵਲੋਂ 6 ਅਪ੍ਰੈਲ ਦਿਨ ਸੋਮਵਾਰ ਨੂੰ ਪੰਜਾਬ ਦੇ ਸਾਰੇ ਡੀ. ਸੀ. ਦਫ਼ਤਰਾਂ ਮੂਹਰੇ ਧਰਨਾ ਦਿੱਤੇ ਜਾਣਗੇ, ਇਨ੍ਹਾਂ ਧਰਨਿਆਂ ਵਿਚ ਮੁਲਾਜ਼ਮ ਜਥੇਬੰਦੀਆਂ, ਮਨਰੇਗਾ ਕਾਮਿਆਂ, ਕਿਰਤੀ ਯੂਨੀਅਨਾ ਅਤੇ ਹੋਰ ਜੱਥੇਬੰਦੀਆਂ ਸ਼ਮੂਲੀਅਤ ਕਰਨਗੀਆਂ | ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਅਤੇ ਸਮਰਾਲਾ ਤੋਂ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਪੂਰਬਾ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ 6 ਅਪ੍ਰੈਲ ਨੂੰ ਡੀ. ਸੀ. ਦਫਤਰ ਲੁਧਿਆਣਾ ਵਿਖੇ ਧਰਨਾ ਲਗਾਇਆ ਜਾਵੇਗਾ, ਜਿਸ ਵਿਚ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਸਮਝੌਤਿਆਂ ਵਿਚ ਖੇਤੀ ਸੈਕਟਰ, ਡੇਅਰੀ ਫਾਰਮਿੰਗ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਜਾਣਗੇ | ਇਸ ਦੇ ਨਾਲ ਹੀ ਬਿਜਲੀ ਸੋਧ ਬਿੱਲ, ਮਨਰੇਗਾ ਕਾਨੂੰਨ, ਕਰਜ਼ਾ ਮੁਆਫੀ, ਪਾਣੀਆਂ ਦੇ ਮਸਲੇ ਅਤੇ ਹੋਰ ਵੀ ਗੰਭੀਰ ਮਸਲਿਆ ਨੂੰ ਲੈ ਕੇ ਸੰਯੁਕਤ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਵਲੋਂ ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ 6 ਅਪ੍ਰੈਲ ਨੂੰ ਡੀ. ਸੀ. ਦਫਤਰ ਲੁਧਿਆਣਾ ਵਿਖੇ 10 ਵਜੇ ਪਹੁੰਚਣ ਦੀ ਬੇਨਤੀ ਕੀਤੀ ਜਾ ਰਹੀ ਹੈ ਤਾਂ ਜੋ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਸਰਕਾਰਾਂ ਨੂੰ ਮਜਬੂਰ ਕਰ ਸਕੀਏ |

Ad Position 22
No active advertisement
ਪਿਛਲੀ ਖ਼ਬਰ ਸਤੀਸ਼ ਕੁਮਾਰ ਨੂੰ ਐਵਾਰਡ ਦੇਣ ਦੀ ਮੰਗ <br/> ਅਗਲੀ ਖ਼ਬਰ ਖੰਡ ਮਿੱਲ ਬੁੱਢੇਵਾਲ ਦੇ ਉਪ ਚੇਅਰਮੈਨ ਨੇ ਬਿਹਾਰ ਵਿਖੇ ਹੋਈ ਨੈਸ਼ਨਲ ਮੀਟਿੰਗ ਵਿਚ ਲਿਆ ਹਿੱਸਾ <br/>
Ad Position 24