03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬ ਅੰਦਰ ਵਿਗੜ ਚੁੱਕੀ ਕਾਨੂੰਨ ਵਿਵਸਥਾ ਕਾਰਨ ਲੋਕਾਂ 'ਚ ਡਰ ਦਾ ਮਾਹੌਲ- ਵਿਕਰਮ ਬਾਜਵਾ

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਕੁਹਾੜਾ, 4 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਸੂਬੇ ਅੰਦਰ ਆਏ ਦਿਨ ਹੋ ਰਹੀਆਂ ਕਤਲ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਦੇਖ ਸੂਬੇ ਦੇ ਲੋਕ ਪੂਰੀ ਤਰ੍ਹਾਂ ਸਹਿਮ ਚੁੱਕੇ ਹਨ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਪੰਜਾਬ ਅੰਦਰ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਵੱਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਲੋਕ ਅੱਜ ਇੰਨੇ ਡਰ ਚੁੱਕੇ ਹਨ ਕਿ ਆਪਣੇ ਘਰਾਂ 'ਚੋਂ ਬਾਹਰ ਨਿਕਲਣ ਤੋਂ ਪਹਿਲਾਂ ਸੌ ਵਾਰ ਸੋਚਦੇ ਹਨ, ਉਨ੍ਹਾਂ ਕਿਹਾ ਕਿ ਇਸ ਦੀ ਤਾਜ਼ਾ ਮਿਸਾਲ ਸ੍ਰੀ ਮਾਛੀਵਾੜਾ ਸਾਹਿਬ ਵਿਖੇ ਕਾਂਗਰਸ ਪਾਰਟੀ ਦੇ ਆਗੂ ਪਰਮਿੰਦਰ ਤਿਵਾੜੀ ਦੇ ਹੋਏ ਕਤਲ ਤੋਂ ਸਾਬਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਦਿਨੋ ਦਿਨ ਵਿਗੜ ਰਹੇ ਹਾਲਾਤਾਂ ਕਾਰਨ ਅੱਜ ਵਪਾਰੀ ਵਰਗ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਿਹਾ, ਕਿਉਂਕਿ ਹਰ ਦਿਨ ਵਪਾਰੀਆਂ ਨੂੰ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ | ਜਿਸ ਕਰਕੇ ਵਪਾਰੀ ਵਰਗ ਬਾਹਰਲੇ ਸੂਬਿਆਂ ਵਿੱਚ ਕਾਰੋਬਾਰ ਕਰਨ ਨੂੰ ਤਰਜੀਹ ਲੱਗ ਪਏ ਹਨ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਡਰ ਅਤੇ ਸਹਿਮ ਦੇ ਮਾਹੌਲ ਦੇ ਵਿੱਚ ਦਿਨ ਕੱਟ ਰਹੇ ਹਨ ਅਤੇ ਸੂਬੇ ਦੇ ਲੋਕ ਪੰਜਾਬ ਵਿੱਚ ਅਜਿਹੀ ਸਰਕਾਰ ਨੂੰ ਸੱਤਾ ਵਿੱਚ ਦੇਖਣਾ ਚਾਹੁੰਦੇ ਹਨ, ਜਿਹੜੀ ਸਰਕਾਰ ਸਭ ਤੋਂ ਪਹਿਲਾਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਸਹੀ ਕਰ ਸਕੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਜਿੰਦਰ ਸਿੰਘ ਗੋਗੀ, ਬਲਾਕ ਕਾਂਗਰਸ ਦੇ ਪ੍ਰਧਾਨ ਤਾਜ ਪਰਮਿੰਦਰ ਸਿੰਘ ਸੋਨੂੰ, ਬਲਵੀਰ ਸਿੰਘ ਬੁੱਢੇਵਾਲ, ਰਮਨੀਤ ਸਿੰਘ ਗਿੱਲ ਜੰਡਿਆਲੀ, ਰੁਪਿੰਦਰ ਸਿੰਘ ਬੂਟਾ ਬਿਲਗਾ ਰਾਜਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਸਪਾ ਨੇ ਪਿੰਡ ਉਕਸੀ 'ਚ ਮਨਾਇਆ ਕਾਂਸ਼ੀ ਰਾਮ ਦਾ ਜਨਮ ਦਿਨ ਅਗਲੀ ਖ਼ਬਰ ਬਾਬਾ ਫ਼ਰੀਦ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਭਗਵਤੀ ਜਾਗਰਣ
Ad Position 24