03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਬੜੂੰਦੀ ਤੋਂ ਸੰਗਤਾਂ ਧਾਰਮਿਕ ਅਸਥਾਨਾਂ ਲਈ ਰਵਾਨਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਲੋਹਟਬੱਦੀ, 4 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਭਰ ਦੇ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ, ਇਤਿਹਾਸਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਵਿਧਾਨ ਸਭਾ ਹਲਕਾ ਰਾਏਕੋਟ ਦੇ ਵੱਖ-ਵੱਖ ਪਿੰਡਾਂ 'ਚ ਵਿਸ਼ੇਸ਼ ਏ.ਸੀ ਬੱਸਾਂ ਭੇਜੀਆਂ ਜਾ ਰਹੀਆਂ ਹਨ, ਹੁਣ ਤੱਕ ਹਲਕੇ ਦੇ ਵੱਖ-ਵੱਖ ਕੋਨਿਆਂ ਤੋਂ ਵੱਖੋ-ਵੱਖਰੇ ਸਮੇਂ 'ਚ 19 ਬੱਸਾਂ ਰਾਹੀਂ 1000 ਦੇ ਕਰੀਬ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਗਏ | ਇਹ ਜਾਣਕਾਰੀ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪਿੰਡ ਬੜੂੰਦੀ (ਲੁਧਿਆਣਾ) ਵਿਖੇ ਧਾਰਮਿਕ ਯਾਤਰਾ ਲਈ 20ਵੀਂ ਬੱਸ 'ਚ ਸਵਾਰ ਸ਼ਰਧਾਲੂਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਰਵਾਨਾ ਕਰਨ ਸਮੇਂ ਦਿੱਤੀ | ਵਿਧਾਇਕ ਨੇ ਦੱਸਿਆ ਕਿ ਪਿੰਡ ਬੜੂੰਦੀ ਦੇ ਬਜ਼ੁਰਗਾਂ ਲਈ ਲਗਾਤਾਰ ਦੂਜੀ ਬੱਸ ਭੇਜੀ ਗਈ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਪੰਜਾਬ ਦੇ ਕਿਸੇ ਵੀ ਕੋਨੇ 'ਚੋਂ ਇਸ ਯੋਜਨਾ ਅਧੀਨ ਲਾਭ ਲੈਣ ਦੀ ਇੱਛਾ ਰੱਖਣ ਵਾਲੇ ਬਜ਼ੁਰਗਾਂ ਨੂੰ ਨਿਰਾਸ਼ ਨਾ ਕੀਤਾ ਜਾਵੇ | ਇਹ ਬੱਸ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕੀ ਤੀਰਥ ਸਥਲ, ਜ਼ਲਿ੍ਹਆਂ ਵਾਲਾ ਬਾਗ, ਪਾਰਟੀਸ਼ੀਨ ਮਿਊਜ਼ੀਅਮ ਅਤੇ ਅੰਮਿ੍ਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਉਪਰੰਤ ਸੰਗਤਾਂ ਦੀ ਵਾਪਸੀ ਹੋਵੇਗੀ ਅਤੇ ਸੰਗਤ ਲਈ ਹੋਟਲ ਰਿਹਾਇਸ, ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ | ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਸਿਹਤ ਦਾ ਧਿਆਨ ਰੱਖਦਿਆਂ ਐਮਰਜੈਂਸੀ ਸਥਿਤੀ 'ਚ ਤੁਰੰਤ ਸਹਾਇਤਾ ਦੇਣ ਵਾਸਤੇ ਇਕ ਮੈਡੀਕਲ ਟੀਮ ਵੀ ਨਾਲ ਤਾਇਨਾਤ ਕੀਤੀ ਜਾਂਦੀ ਹੈ | ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸਰਕਾਰ ਦੀਆਂ ਉਪਲੱਬਧੀਆਂ ਗਿਣਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਪ ਸਰਕਾਰ ਵਲੋਂ ਸੂਬੇ ਦੀ ਬਿਹਤਰੀ ਲਈ ਲਏ ਜਾਣ ਵਾਲੇ ਫ਼ੈਸਲਿਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਅਤੇ ਖੁਸ ਹਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਕੰਮ ਕੀਤੇ ਹਨ ਉਨ੍ਹਾਂ ਬਾਰੇ ਪਿਛਲੀਆਂ ਸਰਕਾਰਾਂ ਨੇ ਕਦੇ ਸੋਚਿਆ ਵੀ ਨਹੀਂ ਸੀ | ਉਨ੍ਹਾਂ ਨਾਲ ਸਰਪੰਚ ਜਸਵਿੰਦਰ ਸਿੰਘ ਬਿੱਟੂ ਪੰਨੂ, ਅੰਮਿ੍ਤਪਾਲ ਸਿੰਘ ਹੈਪੀ ਮੈਂਬਰ ਪੰਜਾਬ ਰਾਜ ਵਪਾਰੀ ਕਮਿਸ਼ਨ, ਬਿੰਦਰਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ, ਗੁਰਮਿੰਦਰ ਸਿੰਘ ਤੂਰ ਚੇਅਰਮੈਨ, ਨੰਬਰਦਾਰ ਜਗਤਾਰ ਸਿੰਘ ਭੋਲਾ ਨੰਬਰਦਾਰ, ਪਰਮੋਦ ਸਿੰਘ ਪੰਚ, ਜਸਵੀਰ ਕੌਰ ਬੜੂੰਦੀ ਪ੍ਰਧਾਨ, ਭਜਨ ਸਿੰਘ ਕਲੇਰ, ਰਾਜਦੀਪ ਸਿੰਘ ਆਂਡਲੂ, ਕਰਮ ਸਿੰਘ, ਜਗਤਾਰ ਸਿੰਘ ਜਰਮਨ ਸਾਬਕਾ ਪ੍ਰਧਾਨ, ਕਰਮ ਸਿੰਘ ਸੇਖੋਂ, ਡਾ: ਗੁਰਦੀਪ ਸਿੰਘ ਪੰਚ, ਦਿਲਬਾਗ ਸਿੰਘ ਸੇਖੋਂ, ਧਰਮ ਸਿੰਘ, ਅਵਤਾਰ ਸਿੰਘ ਸੇਖੋਂ ਪੰਚ, ਸੁਖਦੇਵ ਸਿੰਘ ਸੇਖੋਂ, ਜਗਦੀਸ਼ ਸਿੰਘ ਬੈਂਕ ਵਾਲੇ, ਜਗਪ੍ਰੀਤ ਸਿੰਘ ਤੁੰਗਾਹੇੜੀ ਸਰਪੰਚ, ਸਿੰਗਾਰਾ ਸਿੰਘ ਸੇਖੋਂ, ਅਮਨਦੀਪ ਸਿੰਘ ਸੇਖੋਂ, ਜਗਤਾਰ ਸਿੰਘ ਫੌਜੀ, ਰਵੀ ਸਿੰਘ ਬੁੱਟਰ, ਮਾ: ਜਗਜੀਤ ਸਿੰਘ, ਸੁਖਦੇਵ ਸਿੰਘ ਬਿੱਲੂ, ਅਮਰੀਕ ਸਿੰਘ ਵਾਲੀਆ, ਜਸਵੀਰ ਸਿੰਘ ਕਹਿਲ, ਬਸੰਤ ਸਿੰਘ ਖ਼ਾਲਸਾ, ਅਵਤਾਰ ਸਿੰਘ ਬਿੱਲੂ, ਜਸਵਿੰਦਰ ਸਿੰਘ ਸੇਖੋਂ, ਕਰਮ ਸਿੰਘ ਕਲੇਰ, ਸਿੰਗਾਰਾ ਸਿੰਘ, ਦਰਸ਼ਨ ਸਿੰਘ ਸੇਖੋਂ, ਬਲਜਿੰਦਰ ਸਿੰਘ ਸਿੱਧੂ, ਬਲਜਿੰਦਰ ਸਿੰਘ ਪੰਨੂ, ਬਲਜੀਤ ਸਿੰਘ ਮਾਨ, ਰਣਜੀਤ ਸਿੰਘ ਮਾਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਮਾਡਲ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਜੋਸ਼ੀਆਂ ਮੰਦਰ ਰਾਏਕੋਟ 'ਚ ਭਜਨ ਸਮਰਾਟ ਸੁਨੀਲ ਗੋਇਲ ਨੇ ਹਨੂੰਮਾਨ ਜਨਮ ਉਤਸਵ 'ਤੇ ਰੰਗ ਬਿਖੇਰਿਆ <br/>
Ad Position 24